Punjab Weather Report: ਪੰਜਾਬ 'ਚ ਅੱਜ ਮੁੜ ਵਧੇਗੀ ਗਰਮੀ, ਜਾਣੋ ਆਪਣੇ ਦਾ ਸ਼ਹਿਰ ਦਾ ਤਾਪਮਾਨ

By  Riya Bawa June 6th 2022 11:39 AM

Weather Report: ਪੰਜਾਬ ਹੀ ਨਹੀਂ ਦੇਸ਼ ਵਿਚ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਇਸ ਵਿਚਾਲੇ ਅੱਜ ਮੌਸਮ ਵਿਭਾਗ ਦੀ ਰਿਪੋਰਟ ਦੇ ਮੁਤਾਬਿਕ ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਭਿਆਨਕ ਗਰਮੀ ਜਾਰੀ ਹੈ। ਮੌਸਮ ਸਾਫ਼ ਹੋਣ ਅਤੇ ਤਾਪਮਾਨ ਵਿੱਚ ਵਾਧੇ ਕਾਰਨ ਗਰਮੀ ਦਾ ਪ੍ਰਕੋਪ ਵਧ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਸੋਮਵਾਰ ਤੋਂ ਬੁੱਧਵਾਰ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ ਤੇ ਹੀਟ ਵੇਵ ਆਉਣ ਦੀ ਸੰਭਾਵਨਾ ਹੈ।

heat  wave

ਦੂਜੇ ਪਾਸੇ ਵੀਰਵਾਰ ਤੋਂ ਮੌਸਮ 'ਚ ਬਦਲਾਅ ਤੋਂ ਬਾਅਦ ਹਫ਼ਤੇ ਦੇ ਅੰਤ ਤੱਕ ਗਰਮੀ ਘੱਟ ਸਕਦੀ ਹੈ ਤੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ, ਗਰਜ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ ਤੇ ਵੱਧ ਤੋਂ ਵੱਧ ਤਾਪਮਾਨ ਘੱਟ ਜਾਵੇਗਾ। ਦੱਸਣਯੋਗ ਹੈ ਕਿ ਬੀਤੇ ਦਿਨੀ ਪੰਜਾਬ ਵਿੱਚ ਸਭ ਤੋਂ ਵੱਧ ਗਰਮੀ ਬਠਿੰਡਾ ਵਿੱਚ ਪਈ। ਇੱਥੇ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ।

 Punjab Weekly Weather Forecast, Punjabi news, latest news, Weather, IMD

ਇਹ ਵੀ ਪੜ੍ਹੋ: 92 ਖ਼ਪਤਕਾਰਾਂ ਨੂੰ ਬਿਜਲੀ ਚੋਰੀ ਕਰਨ ਲਈ ਲਗਾਇਆ ਗਿਆ 59.11 ਲੱਖ ਰੁਪਏ ਦਾ ਜੁਰਮਾਨਾ

ਵੇਖੋ ਜ਼ਿਲ੍ਹਿਆਂ ਦਾ ਹਾਲ

-ਹੁਸ਼ਿਆਰਪੁਰ ਅਤੇ ਬਰਨਾਲਾ ਵਿੱਚ ਤਾਪਮਾਨ 45 ਡਿਗਰੀ

-ਫ਼ਿਰੋਜ਼ਪੁਰ ਵਿੱਚ 44.9 ਡਿਗਰੀ

-ਪਟਿਆਲਾ ਵਿੱਚ 44.8 ਡਿਗਰੀ, ਮੋਗਾ ਵਿੱਚ 44.6 ਡਿਗਰੀ

ਚੰਡੀਗੜ੍ਹ ਵਿੱਚ 44.5 ਡਿਗਰੀ

ਜਲੰਧਰ ਵਿੱਚ 44.5 ਡਿਗਰੀ

ਰੋਪੜ ਵਿੱਚ 44.3 ਡਿਗਰੀ

ਅੰਮ੍ਰਿਤਸਰ ਵਿੱਚ 44 ਡਿਗਰੀ

ਲੁਧਿਆਣਾ ਵਿੱਚ ਵੀ 44 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਮੋਹਾਲੀ ਵਿੱਚ ਰਾਤ ਦਾ ਤਾਪਮਾਨ ਸਭ ਤੋਂ ਵੱਧ ਰਿਹਾ। ਇੱਥੇ ਤਾਪਮਾਨ 28.3 ਡਿਗਰੀ ਰਿਹਾ, ਜੋ ਆਮ ਨਾਲੋਂ ਪੰਜ ਡਿਗਰੀ ਵੱਧ ਸੀ। ਜਦੋਂ ਕਿ ਗੁਰਦਾਸਪੁਰ ਵਿੱਚ ਰਾਤ ਦਾ ਤਾਪਮਾਨ 27 ਡਿਗਰੀ ਰਿਹਾ। ਜੋ ਕਿ ਆਮ ਨਾਲੋਂ ਪੰਜ ਡਿਗਰੀ ਵੱਧ ਸੀ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਅਨੁਸਾਰ ਸੋਮਵਾਰ ਨੂੰ ਵੀ ਪੰਜਾਬ ਵਿੱਚ ਗਰਮੀ ਰਹੇਗੀ। ਮੰਗਲਵਾਰ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ ਮੌਸਮ ਖੁਸ਼ਕ ਰਹੇਗਾ।

 Punjab Weekly Weather Forecast, Punjabi news, latest news, Weather, IMD

ਉਨ੍ਹਾਂ ਕਿਹਾ ਕਿ 10 ਜੂਨ ਤੋਂ ਮੌਸਮ ਬਦਲ ਜਾਵੇਗਾ। ਪੰਜਾਬ ਵਿੱਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਕਾਰਨ ਦਿਨ ਦਾ ਤਾਪਮਾਨ ਘੱਟ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਦੀ ਭਵਿੱਖਬਾਣੀ ਮੁਤਾਬਕ ਜੂਨ 'ਚ ਆਮ ਨਾਲੋਂ ਜ਼ਿਆਦਾ ਮੀਂਹ ਪੈ ਸਕਦਾ ਹੈ। ਜੇਕਰ ਹਾਲਾਤ ਠੀਕ ਰਹੇ ਤਾਂ ਮਾਨਸੂਨ ਦੀ ਐਂਟਰੀ ਜੂਨ ਦੇ ਆਖਰੀ ਹਫ਼ਤੇ ਜਾਂ ਜੁਲਾਈ ਦੇ ਪਹਿਲੇ ਹਫ਼ਤੇ ਹੋ ਜਾਵੇਗੀ।

ਪੰਜਾਬ ਵਿੱਚ ਮਾਨਸੂਨ ਦੇ ਛੇਤੀ ਆਉਣ ਦੀ ਅਜੇ ਤੱਕ ਕੋਈ ਸੂਚਨਾ ਨਹੀਂ ਹੈ। ਪਿਛਲੇ ਸਾਲ ਪੰਜਾਬ ਵਿੱਚ ਮਾਨਸੂਨ 17 ਦਿਨ ਪਹਿਲਾਂ ਹੀ ਆ ਗਿਆ ਸੀ। ਉਦੋਂ 13 ਜੂਨ ਨੂੰ ਪੰਜਾਬ ਵਿੱਚ ਮਾਨਸੂਨ ਦੀ ਐਂਟਰੀ ਹੋਈ ਸੀ ਪਰ ਮਾਨਸੂਨ ਜੁਲਾਈ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਸੀ।

-PTC News

Related Post