ਪੰਜਾਬ ‘ਚ ਮੀਂਹ ਪੈਣ ਤੋਂ ਬਾਅਦ ਵਧੀ ਠੰਡ, ਮੌਸਮ ਹੋਇਆ ਸੁਹਾਵਨਾ

By  Shanker Badra February 4th 2021 09:47 AM -- Updated: February 4th 2021 09:57 AM

ਚੰਡੀਗੜ੍ਹ : ਪੰਜਾਬ ਦੇ ਕਈ ਹਿੱਸਿਆਂ ‘ਚ ਬੀਤੀ ਰਾਤ ਤੋਂ ਹੀ ਹਲਕਾ-ਹਲਕਾ ਮੀਂਹ ਪੈ ਰਿਹਾ ਹੈ। ਜਦੋਂ ਅੱਜ ਸਵੇਰੇ ਜਿਵੇਂ ਹੀ ਮੀਂਹ ਪੈਣਾ ਸ਼ੁਰੂ ਹੋਇਆ ਤਾਂ ਮੌਸਮ ਇਕਦਮ ਸੁਹਾਵਣਾ ਹੋ ਗਿਆ ਹੈ। ਅੱਜ ਸਵੇਰ ਤੋਂ ਰੁਕ-ਰੁਕ ਕੇ ਬਾਰਿਸ਼ ਹੋਣ ਕਾਰਨ ਤਾਪਮਾਨ ‘ਚ ਗਿਰਾਵਟ ਆ ਗਈ ਹੈ ਤੇ ਠੰਢ ਵਧ ਗਈ ਹੈ।

ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ

Punjab Weather Today Update । Punjab, Haryana, Uttar Pradesh Rains ਪੰਜਾਬ ‘ਚ ਮੀਂਹ ਪੈਣ ਤੋਂ ਬਾਅਦ ਵਧੀ ਠੰਡ, ਮੌਸਮ ਹੋਇਆ ਸੁਹਾਵਨਾ

ਇਸ ਦੇ ਇਲਾਵਾ ਹਰਿਆਣਾ , ਦਿੱਲੀ ,ਉੱਤਰ ਪ੍ਰਦੇਸ਼ ਦੇ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਓਥੇ ਪਿਛਲੇ 2 ਦਿਨਾਂ ਤੋਂ ਮੌਸਮ ਠੰਡਾ ਦਿਖਾਈ ਦੇ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਮੌਸਮ ਵਿਭਾਗ ਨੇ ਵੀ  ਭਵਿੱਖਬਾਣੀ ਕੀਤੀ ਸੀ ਕਿ ਅਗਲੇ ਦੋ ਦਿਨ ਮੌਸਮ ਖਰਾਬ ਹੋ ਸਕਦਾ ਹੈ।

Punjab Weather Today Update । Punjab, Haryana, Uttar Pradesh Rains ਪੰਜਾਬ ‘ਚ ਮੀਂਹ ਪੈਣ ਤੋਂ ਬਾਅਦ ਵਧੀ ਠੰਡ, ਮੌਸਮ ਹੋਇਆ ਸੁਹਾਵਨਾ

ਮੌਸਮ ਦੀ ਖ਼ਰਾਬੀ ਕਾਰਨ ਕਿਸਾਨ ਵੀ ਚਿੰਤਾ ਵਿਚ ਹਨ ਅਤੇ ਅੱਜ ਸਵੇਰੇ ਅਸਮਾਨ ਵਿਚ ਕਾਲੇ ਬੱਦਲ ਛਾ ਗਏ ਅਤੇ ਹਲਕੀ ਬਾਰਸ਼ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਨੂੰ ਵੀ ਡਿੱਗਣ ਦਾ ਖ਼ਤਰਾ ਹੈ। ਮੌਸਮ ਦੀ ਖ਼ਰਾਬੀ ਕਰਕੇ ਤੇਲਾ ਅਤੇ ਹੋਰ ਬਿਮਾਰੀਆਂ ਪੈਣ ਦਾ ਡਰ ਹੈ, ਜਿਸ ਦੇ ਚੱਲਦਿਆਂ ਕਿਸਾਨ ਚਿੰਤਾ 'ਚ ਹਨ।

Punjab Weather Today Update । Punjab, Haryana, Uttar Pradesh Rains ਪੰਜਾਬ ‘ਚ ਮੀਂਹ ਪੈਣ ਤੋਂ ਬਾਅਦ ਵਧੀ ਠੰਡ, ਮੌਸਮ ਹੋਇਆ ਸੁਹਾਵਨਾ

ਪੜ੍ਹੋ ਹੋਰ ਖ਼ਬਰਾਂ : ਪੋਲੀਓ ਰੋਕੂ ਬੂੰਦਾਂ ਦੀ ਜਗ੍ਹਾ ਬੱਚਿਆਂ ਨੂੰ ਪਿਲਾ ਦਿੱਤਾ ਸੈਨੇਟਾਈਜ਼ਰ, 12 ਬੱਚਿਆਂ ਦੀ ਵਿਗੜੀ ਹਾਲਤ

ਕੁਝ ਦਿਨਾਂ ਦੀ ਖਿੜ੍ਹੀ ਧੁੱਪ ਤੋਂ ਬਾਅਦ ਅੱਜ ਬਾਰਿਸ਼ ਨੇ ਇਕ ਵਾਰ ਫਿਰ ਜ਼ੋਰ ਫੜ੍ਹ ਲਿਆ ਹੈ। ਮੌਸਮ ‘ਚ ਆਏ ਬਦਲਾਅ ਕਾਰਨ ਲੋਕਾਂ ਨੂੰ ਮੁੜ ਗਰਮ ਕੱਪੜੇ ਪਾਉਣੇ ਪੈ ਰਹੇ ਹਨ। ਹਫ਼ਤਾ ਭਰ ਮੌਸਮ ਸਾਫ਼ ਰਹਿਣ ਤੇ ਤਾਪਮਾਨ ਵਧਣ ਕਾਰਨ ਲੋਕਾਂ ਨੇ ਗਰਮ ਕੱਪੜੇ ਪਾਉਣੇ ਛੱਡ ਦਿੱਤੇ ਸਨ ਪਰ ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਨੇ ਲੋਕਾਂ ਨੂੰ ਮੁੜ ਗਰਮ ਕੱਪੜੇ ਪਾਉਣ ਲਈ ਮਜਬੂਰ ਕਰ ਦਿੱਤਾ ਹੈ।

-PTCNews

Related Post