ਪੰਜਾਬ 'ਚ ਅੱਜ ਤੋਂ ਮਿਲੇਗੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਵੱਧ ਆਉਣ 'ਤੇ ਭਰਨਾ ਪਵੇਗਾ ਪੂਰਾ ਬਿੱਲ

By  Ravinder Singh July 1st 2022 12:05 PM -- Updated: July 1st 2022 12:23 PM

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਅੱਜ ਤੋਂ 300 ਯੂਨਿਟ ਮੁਫ਼ਤ ਬਿਜਲੀ ਮਿਲਣ ਦੇ ਖਦਸ਼ਾ ਦੂਰ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਲਿਖਿਆ ਕਿ ਪਿਛਲੀਆਂ ਸਰਕਾਰਾਂ ਚੋਣਾਂ ਵੇਲੇ ਵਾਅਦੇ ਕਰਦੀਆਂ ਸਨ ਪਰ ਵਾਅਦੇ ਪੂਰੇ ਹੁੰਦੇ-ਹੁੰਦੇ 5 ਸਾਲ ਬੀਤ ਜਾਂਦੇ ਸਨ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵੀ ਪੰਜਾਬ ਦੇ ਲੋਕਾਂ ਨੂੰ ਇਹ ਰਾਹਤ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਦਰਅਸਲ 27 ਜੂਨ ਨੂੰ ਪੇਸ਼ ਕੀਤੇ ਗਏ ਬਜਟ ਵਿਚ ਵੀ ਇਸ ਸਬੰਧੀ ਐਲਾਨ ਕਰ ਦਿੱਤਾ ਗਿਆ ਸੀ ਪਰ ਲੋਕ ਭੰਬਲਭੂਸੇ 'ਚ ਸਨ ਕਿ ਵਾਕਈ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ ਪਰ ਅੱਜ ਹਰਜੋਤ ਬੈਂਸ ਵੱਲੋਂ ਕੀਤੇ ਗਏ ਟਵੀਟ ਨੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਨੇ ਫੜੀ ਰਫ਼ਤਾਰ, ਤੀਜੇ ਦਿਨ ਮਿਲੇ 200 ਤੋਂ ਵੱਧ ਮਰੀਜ਼, ਇੱਕ ਮੌਤ

Related Post