ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਹੋਣਗੀਆਂ

By  Shanker Badra August 29th 2018 04:31 PM -- Updated: August 30th 2018 02:14 PM

ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਹੋਣਗੀਆਂ:ਪੰਜਾਬ ਰਾਜ ਦੇ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੈ।ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 4 ਤੋਂ 7 ਸਤੰਬਰ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ ਅਤੇ 10 ਸਤੰਬਰ ਨੂੰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ।

ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ ਇਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਨਤੀਜੇ 22 ਸਤੰਬਰ ਨੂੰ ਐਲਾਨੇ ਜਾਣਗੇ।ਇਸ ਸਬੰਧੀ ਚੋਣ ਜਾਬਤਾ ਅੱਜ ਤੋਂ ਲਾਗੂ ਹੋ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਰਾਜ ਵਿੱਚ 1 ਜਨਵਰੀ 2018 ਤੱਕ 1 ਕਰੋੜ 27 ਲੱਖ 87 ਹਾਜ਼ਰ 395 ਵੋਟਰ ਹਨ ਅਤੇ ਪੰਜਾਬ ਅੰਦਰ ਬੈਲਟ ਪੇਪਰ ਦੇ ਜਰੀਏ ਵੋਟਾਂ ਪੈਣਗੀਆਂ।ਰਾਜ ਵਿਚ 22 ਜ਼ਿਲ੍ਹਾ ਪ੍ਰੀਸ਼ਦਾਂ, 354 ਜ਼ਿਲਾ ਪ੍ਰੀਸ਼ਦ ਮੈਂਬਰ ਚੁਣੇ ਜਾਣਗੇ।

ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲਾ ਪ੍ਰੀਸ਼ਦ ਵਾਸਤੇ ਖਰਚਾ ਲਿਮਿਟ 1.56 ਲੱਖ ਤੋਂ ਵੱਧ ਕੇ 1.90 ਕੀਤੀ ਗਈ ਹੈ ਅਤੇ ਬਲਾਕ ਸਮਿਤੀ ਵਾਸਤੇ 65 ਹਾਜ਼ਰ ਤੋਂ ਵੱਧ ਕੇ 80 ਹਾਜ਼ਰ ਕੀਤੀ ਗਈ ਹੈ।

-PTCNews

Related Post