#PunjabBudget2020: ਪੰਜਾਬ ਵਿਧਾਨ ਸਭਾ ਦੇ ਬਜਟ ’ਚ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ

By  Shanker Badra February 28th 2020 04:15 PM

#PunjabBudget2020:ਪੰਜਾਬ ਵਿਧਾਨ ਸਭਾ ਦੇ ਬਜਟ ’ਚ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ:ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ 6ਵੇਂ ਦਿਨ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ 2020-2021 ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪੰਜਾਬ ਦਾ 1,54,805 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ।

ਇਸ ਬਜਟ ਮੁਤਾਬਕ ਸਾਲ 2020-21 ਸੂਬੇ ਦਾ ਕਰਜ਼ਾ 2,28,906 ਕਰੋੜ ਰੁਪਏ ਤੋਂ ਵਧ ਕੇ 2,48,236 ਕਰੋੜ ਰੁਪਏ ਹੋ ਜਾਵੇਗਾ। ਇਸ ਬਜਟ ਦੌਰਾਨ ਮਨਪ੍ਰੀਤ ਬਾਦਲ ਨੇ ਬੇਜ਼ਮੀਨੇ ਕਿਸਾਨਾਂ ਅਤੇ ਹੋਰ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਇਸ ਦੇ ਲਈ 520 ਕਰੋੜ ਰੁਪਏ ਖਰਚੇ ਜਾਣਗੇ।

ਇਸ ਬਜਟ ਵਿੱਚ ਐਲਾਨ ਕੀਤਾ ਗਿਆ ਕਿ ਖੇਤੀ ਕਰਜ਼ਾ ਮਾਫ਼ ਕਰਨ ਲਈ 2,000 ਕਰੋੜ ਰੁਪਏ ਬਜਟ ’ਚ ਰੱਖੇ ਗਏ ਹਨ। ਇਸ ਤੋਂ ਇਲਾਵਾ ਬਜਟ ਵਿੱਚ ਪ੍ਰਸਤਾਵ ਰੱਖਿਆ ਗਿਆ ਹੈ ਕਿ 14 ਕਰੋੜ ਰੁਪਏ ਦੀ ਮੁਢਲੀ ਲਾਗਤ ਨਾਲ ਗੁਰਦਾਸਪੁਰ ਤੇ ਬਲਾਚੌਰ ’ਚ 2 ਨਵੇਂ ਖੇਤੀਬਾੜੀ ਕਾਲਜ ਖੋਲ੍ਹੇ ਜਾਣਗੇ।

-PTCNews

Related Post