ਇਨ੍ਹਾਂ ਪੰਜਾਬੀ ਕਲਾਕਾਰਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਨਾਲ ਮਨਾਇਆ ਨਵਾਂ ਸਾਲ

By  Shanker Badra January 1st 2021 04:51 PM

ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 37ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਹ ਅੰਦੋਲਨ ਹੁਣ ਕਿਸਾਨਾਂ ਦਾ ਹੀ ਨਹੀਂ ਰਿਹਾ ਬਲਕਿ ਇਹ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ 'ਚ ਹਿੱਸਾ ਬਣਾ ਚਾਹੁੰਦਾ ਹੈ।

Punjabi artists celebrate New Year with farmers on the borders of Delhi ਇਨ੍ਹਾਂਪੰਜਾਬੀ ਕਲਾਕਾਰਾਂ ਨੇਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਨਾਲ ਮਨਾਇਆ ਨਵਾਂ ਸਾਲ

ਜਿੱਥੇ ਕਿਸਾਨਾਂ ਦੇ ਇਸ ਅੰਦੋਲਨ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ ,ਓਥੇ ਹੀ ਪੰਜਾਬੀ ਕਲਾਕਾਰਾਂ ਵੱਲੋਂ ਵੀ ਵੱਧ ਚੜ ਕੇ ਕਿਸਾਨੀ ਸੰਘਰਸ਼ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬੀ ਕਲਾਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਨਾਲ ਨਵਾਂ ਸਾਲ ਮਨਾਉਣ  ਲਈ ਕੁੱਝ ਪੰਜਾਬੀ ਕਲਾਕਾਰ ਪਹੁੰਚੇ ਹਨ।

Related Post