ਗਰੀਬ ਲੋਕਾਂ ਦੀ ਮਦਦ ਲਈ ਪੰਜਾਬੀ ਕਲਾਕਾਰਾਂ ਨੇ ਵਧਾਇਆ ਹੱਥ, ਕੀਤੇ ਵੱਡੇ ਐਲਾਨ

By  Jashan A March 27th 2020 11:50 AM

ਚੰਡੀਗੜ੍ਹ : ਦੁਨੀਆ ਭਰ 'ਚ ਤਹਿਲਕਾ ਮਚਾ ਰਿਹਾ ਕੋਰੋਨਾ ਨਾਮ ਦਾ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਆਏ ਦਿਨ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ। ਦੇਸ਼ ਦੀ ਸਰਕਾਰ ਵੱਲੋਂ 21 ਦਿਨਾਂ ਲਈ ਲਾਕਡਾਊਨ ਕਰ ਲਾਗੂ ਕਰ ਦਿੱਤਾ ਹੈ। ਜਿਸ ਦਾ ਅਸਰ ਗਰੀਬ ਲੋਕਾਂ 'ਤੇ ਜ਼ਿਆਦਾ ਪੈ ਰਿਹਾ ਹੈ।

ਲੋਕਾਂ ਤੱਕ ਰਾਸ਼ਨ ਨਹੀਂ ਪਹੁੰਚ ਰਿਹਾ ਹੈ, ਜਿਸ ਕਾਰਨ ਉਹਨਾਂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਜਿਸ ਨੂੰ ਦੇਖਦੇ ਹੋਏ ਹੁਣ ਪੰਜਾਬੀ ਫਿਲਮ ਇੰਡਸਟਰੀ ਦੇ ਲੋਕ ਅੱਗੇ ਆ ਰਹੇ ਹਨ ਅਤੇ ਇਨ੍ਹਾਂ ਲੋਕਾਂ ਦੀ ਮਦਦ ਲਈ ਆਪਣੀ ਕਿਰਤ ਕਮਾਈ ਵਿੱਚੋ ਦਾਨ ਦੇ ਰਹੇ ਹਨ।

ਹੋਰ ਪੜ੍ਹੋ: ਮਹਾਰਾਸ਼ਟਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸ਼੍ਰੋਮਣੀ ਕਮੇਟੀ ਕਰੇਗੀ ਮੱਦਦ

ਗਾਇਕ ਰਣਜੀਤ ਬਾਵਾ ਨੇ ਇੰਸਟਾਗ੍ਰਾਮ ਤੇ ਪੋਸਟ ਵਿਚ ਲਿਖਿਆ ਹੈ ਕਿ- ਮੈਂ ਆਪਣੇ ਜਿਲ੍ਹੇ ਗੁਰਦਾਸਪੁਰ ਵਿਚ ਅੱਜ ਤੇ ਪਰਸੋ ਕਰੀਬ 200 ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਾਗਾ, ਹੋਰ ਵੀ ਲੋੜਵੰਦ ਪਰਿਵਾਰਾਂ ਦੀ ਮਦਦ ਕਰਾਂਗਾ।

https://www.instagram.com/p/B-MdBnpF6CU/?utm_source=ig_web_copy_link

ਪੰਜਾਬੀ ਗਾਇਕ ਹਰਜੀਤ ਹਰਮਨ ਨੇ ਵੀ ਗਰੀਬ ਪਰਿਵਾਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ।

https://www.instagram.com/p/B-JrZo5JaWu/?utm_source=ig_web_copy_link

ਇਸ ਤੋਂ ਇਲਾਵਾ ਕਪਿਲ ਸ਼ਰਮਾ ਨੇ ਵੀ ਗਰੀਬ ਪਰਿਵਾਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ।

https://www.instagram.com/p/B-MOmQMA_pg/?utm_source=ig_web_copy_link

-PTC News

Related Post