108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਨੇ ਮੁਲਤਵੀ ਕੀਤਾ ਹਾਈਵੇ ਬੰਦ ਕਰਨ ਦਾ ਫੈਸਲਾ, ਇਹ ਹੈ ਵਜ੍ਹਾ

ਲੁਧਿਆਣਾ ਵਿਖੇ 108 ਐਂਬੂਲੈਂਸ ਮੁਲਾਜਮਾਂ ਵੱਲੋਂ ਨੈਸ਼ਨਲ ਹਾਈਵੇ ਬੰਦ ਕੀਤਾ ਜਾਣਾ ਸੀ ਪਰ ਇਸ ਫੈਸਲੇ ਨੂੰ ਉਨ੍ਹਾਂ ਵੱਲੋਂ ਮੁਲਤਵੀ ਕਰ ਦਿੱਤਾ ਗਿਆ ਹੈ।

By  Aarti January 15th 2023 04:43 PM

ਲੁਧਿਆਣਾ: ਪੰਜਾਬ ਭਰ ਵਿੱਚ 108 ਐਂਬੂਲੈਂਸ ਸੇਵਾ ਬਿਲਕੁਲ ਠੱਪ ਹੈ। ਆਪਣੀਆਂ ਮੰਗਾਂ ਨੂੰ ਲੈ ਕੇ 108 ਐਂਬੂਲੈਂਸ ਮੁਲਾਜ਼ਮਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਲੁਧਿਆਣਾ ਵਿਖੇ 108 ਐਂਬੂਲੈਂਸ ਮੁਲਾਜਮਾਂ ਵੱਲੋਂ ਨੈਸ਼ਨਲ ਹਾਈਵੇ ਬੰਦ ਕੀਤਾ ਜਾਣਾ ਸੀ ਪਰ ਇਸ ਫੈਸਲੇ ਨੂੰ ਉਨ੍ਹਾਂ ਵੱਲੋਂ ਮੁਲਤਵੀ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ 108 ਐਂਬੂਲੈਂਸ ਐਸੋਸੀਏਸ਼ਨ ਵੱਲੋਂ ਇਹ ਫੈਸਲਾ ਸਾਂਸਦ ਚੌਧਰੀ ਸੰਤੋਖ ਸਿੰਘ ਦੀ ਬੇਵਕਤੀ ਮੌਤ ਦੇ ਚੱਲਦੇ ਲਿਆ ਗਿਆ ਹੈ। ਇਸ ਸਬੰਧੀ ਲਿਖਤ ਚਿੱਠੀ ਵੀ ਜਾਰੀ ਕੀਤੀ ਗਈ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਕਿ 108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਦੇ ਚੱਲ ਰਹੇ ਧਰਨੇ ਨੂੰ ਲੈ ਕੇ ਲੁਧਿਆਣਾ ਪ੍ਰਸ਼ਾਸਨ ਨੇ ਸੁਨੇਹਾ ਲਿਆਂਦਾ ਜਿਸ ਚ ਉਨ੍ਹਾਂ ਨੇ ਕਿਹਾ ਕਿ ਸਾਂਸਦ ਸੰਤੋਖ ਸਿੰਘ ਚੌਧਰੀ ਦੀ ਬੇਵਕਤੀ ਮੌਤ ਹੋ ਜਾਣ ਕਾਰਨ ਰੋਡ ਜਾਮ ਨਾ ਕੀਤਾ ਜਾਵੇ। 

ਨਾਲ ਹੀ ਕਿਹਾ ਗਿਆ ਹੈ ਕਿ 17 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਗਠਿਤ ਕੈਬਨਿਟ ਮੰਤਰੀਆਂ ਦੀ ਕਮੇਟੀ ਨਾਲ ਮੀਟਿੰਗ ਨਾਲ ਸਮਾਂ ਤੈਅ ਕੀਤਾ ਜਾ ਰਿਹਾ ਹੈ। ਜਿਸ ਉੱਪਰ ਸਮੂਹ ਕੌਰ ਕਮੇਟੀ ਵੱਲੋਂ ਸਾਂਸਦ ਸੰਤੋਖ ਸਿੰਘ ਚੌਧਰੀ ਦੀ ਬੇਵਕਤੀ ਮੌਤ ਉੱਤੇ ਦੁੱਖ ਸਾਂਝਾ ਕਰਦੇ ਹੋਏ ਸੁਨੇਹੇ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਅੱਜ ਜੋ ਨੈਸ਼ਨਲ ਹਾਈਵੇ ਬੰਦ ਕਰਨ ਦਾ ਫੈਸਲਾ ਮੁਲਤਵੀ ਕੀਤਾ ਗਿਆ ਹੈ। ਪਰ ਸਮੂਹ ਕਰਮਚਾਰੀਆਂ ਦਾ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਸ਼ਾਂਤਮਈ ਤਰੀਕੇ ਨਾਲ ਜਾਰੀ ਰਹੇਗਾ। 

-ਰਿਪੋਰਟਰ ਨਵੀਨ ਸ਼ਰਮਾ ਦੇ ਸਹਿਯੋਗ ਨਾਲ

ਇਹ ਵੀ ਪੜ੍ਹੋ: ਮੇਲਾ ਮਾਘੀ : ਸ੍ਰੀ ਮੁਕਤਸਰ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਨੇ ਕੱਢਿਆ ਮਹੱਲਾ

Related Post