Ludhiana Police: ਲੁਧਿਆਣਾ ’ਚ ਪੁਲਿਸ ਮੁਲਾਜ਼ਮ ’ਤੇ ਪਤਨੀ ’ਤੇ ਤਸ਼ਦੱਦ ਢਾਹੁਣ ਦੇ ਇਲਜ਼ਾਮ, ਇੱਥੇ ਜਾਣੋ ਪੂਰਾ ਮਾਮਲਾ

ਲੁਧਿਆਣਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਬੜੀ ਤੇਜ਼ੀ ਨਾਲ ਵਾਇਰਲ ਹੋਈ ਰਹੀ ਹੈ ਜਿਸ ਵਿਚ ਇਕ ਵਿਅਕਤੀ ਆਪਣੀ ਪਤਨੀ ਨਾਲ ਬੇਰਹਿਮੀ ਨਾਲ ਕੁੱਟਮਾਰ ਕਰ ਰਿਹਾ ਹੈ।

By  Aarti September 24th 2023 08:20 PM

Ludhiana Police: ਲੁਧਿਆਣਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਬੜੀ ਤੇਜ਼ੀ ਨਾਲ ਵਾਇਰਲ ਹੋਈ ਰਹੀ ਹੈ ਜਿਸ ਵਿਚ ਇਕ ਵਿਅਕਤੀ ਆਪਣੀ ਪਤਨੀ ਨਾਲ ਬੇਰਹਿਮੀ ਨਾਲ ਕੁੱਟਮਾਰ ਕਰ ਰਿਹਾ ਹੈ। ਕੁੱਟਮਾਰ ਕਰਨ ਵਾਲਾ ਵਿਅਕਤੀ ਕੋਈ ਹੋਰ ਨਹੀਂ ਬਲਕਿ ਪੁਲਿਸ ਮੁਲਾਜਮ ਬੇਅੰਤ ਸਿੰਘ ਹੈ ਜੋ ਲੁਧਿਆਣਾ ਦੇ ਸੀ ਏ 2 ਵਿੱਚ ਹੈਡ ਕਾਂਸਟੇਬਲ ਵਜੋਂ ਤੈਨਾਤ ਹੈ। ਦਰਅਸਲ ਹੈ ਮਾਮਲਾ ਲੁਧਿਆਣਾ ਦੇ ਪਿੰਡ ਕੰਢਆਣਾ ਦਾ ਹੈ। 

ਜਾਣਕਾਰੀ ਦਿੰਦੇ ਹੋਏ ਦੋਸ਼ੀ ਪੁਲਿਸ ਮੁਲਾਜ਼ਮ ਦੇ ਭਰਾ ਅਤੇ ਮਾਤਾ ਨੇ ਦੱਸਿਆ ਕਿ ਅਕਸਰ ਹੀ ਬੇਅੰਤ ਸਿੰਘ ਵੱਲੋਂ ਆਪਣੀ ਪਤਨੀ ਦੇ ਨਾਲ ਕੁੱਟਮਾਰ ਕੀਤੀ ਜਾਂਦੀ ਹੈ। ਉਹਨਾਂ ਨੇ ਕਿਹਾ ਕਿ ਬੇਅੰਤ ਸਿੰਘ ਨਸ਼ੇ ਕਰਨ ਦਾ ਆਦੀ ਹੈ ਤੇ ਨਸ਼ੇ ਦੀ ਹਾਲਤ ਵਿੱਚ ਉਹ ਰੋਜ਼ਾਨਾ ਹੀ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਹੈ। 

ਉਹਨਾਂ ਨੇ ਕਿਹਾ ਕਿ ਦੋਸ਼ੀ ਵੱਲੋਂ ਆਪਣੇ ਬੱਚੇ ਅਤੇ ਪਰਿਵਾਰ ਦੇ ਹੋਰ ਮੈਂਬਰ ਨਾਲ ਵੀ ਕੁੱਟ ਮਾਰ ਕੀਤੀ ਜਾਂਦੀ ਹੈ ਅਤੇ ਸਾਰਿਆਂ ਨਾਲ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਕਰਦਾ ਹੈ। ਉਹਨਾਂ ਨੇ ਕਿਹਾ ਕਿ ਉਹ ਕਈ ਵਾਰੀ ਇਸ ਸੰਬੰਧ ਵਿੱਚ ਸ਼ਿਕਾਇਤ ਕਰ ਚੁੱਕੇ ਹਨ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ। ਜਿਸ ਤੋਂ ਦੁਖੀ ਹੋ ਕੇ ਅੱਜ ਉਹ ਮੀਡੀਆ ਅੱਗੇ ਆਪਣੇ ਦੁੱਖ ਬਿਆਨ ਕਰਨ ਨੂੰ ਮਜਬੂਰ ਹੋਏ ਹਨ। 

ਜਦੋਂ ਇਸ ਸੰਬੰਧ ਵਿੱਚ ਚੌਂਕੀ ਮੱਤੇਵਾੜਾ ਦੇ ਪੁਲਿਸ ਮੁਲਾਜਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸੰਬੰਧ ਵਿਚ ਸ਼ਿਕਾਇਤ ਨਹੀਂ ਮਿਲੀ ਹੈ। ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸਦੇ ਕਾਰਵਾਈ ਕੀਤੀ ਜਾਵੇਗੀ। ਉੱਥੇ ਹੀ ਥਾਣਾ ਮੇਹਰਬਾਨ ਦੇ ਮੁੱਖੀ ਦਾ ਕਹਿਣਾ ਹੈ ਕਿ ਮਾਮਲਾ ਉਹਨਾਂ ਦੇ ਜਾਣਕਾਰੀ 'ਚ ਨਹੀਂ ਹੈ। ਕਾਨੂੰਨ ਸਾਰਿਆਂ ਲਈ ਇਕ ਹੈ। ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।

ਰਿਪੋਰਟਰ ਨਵੀਨ ਸ਼ਰਮਾ ਦੇ ਸਹਿਯੋਗ ਨਾਲ

ਇਹ ਵੀ ਪੜ੍ਹੋ: ਲੁਧਿਆਣਾ: ਲੋਕਾਂ ਨੇ ਸ਼ਕਸ 'ਤੇ ਗੁਰਦੁਆਰਾ ਸਾਹਿਬ ਵਿੱਚ ਅੱਗ ਲਾਉਣ ਦੇ ਲਾਏ ਇਲਜ਼ਾਮ

Related Post