ਬਠਿੰਡਾ ਪੁਲਿਸ ਨੇ ਇੱਕ ਨੌਜਵਾਨ ਨੂੰ ਅਸਲੇ ਸਣੇ ਕੀਤਾ ਕਾਬੂ, ਦਿੱਤੀ ਮਾੜੇ ਅਨਸਰਾਂ ਨੂੰ ਸਖ਼ਤ ਚਿਤਾਵਨੀ

ਤਲਵੰਡੀ ਸਾਬੋ ਵਿੱਚ ਲਗਾਤਾਰ ਵਧ ਰਹੀਆਂ ਅਪਰਾਧ ਦੀਆਂ ਵਾਰਦਾਤਾਂ ਨੂੰ ਦੇਖ ਪੁਲਿਸ ਪ੍ਰਸ਼ਾਸਨ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਇਸੇ ਦੇ ਚੱਲਦੇ ਪੁਲਿਸ ਦੀ ਟੀਮ ਨੇ ਇੱਕ ਨੌਜਵਾਨ ਨੂੰ ਅਸਲੇ ਸਣੇ ਕਾਬੂ ਕੀਤਾ ਹੈ।

By  Aarti February 4th 2023 01:10 PM

ਮੁਨੀਸ਼ ਗਰਗ (ਬਠਿੰਡਾ, 4 ਫਰਵਰੀ): ਤਲਵੰਡੀ ਸਾਬੋ ਵਿੱਚ ਲਗਾਤਾਰ ਵਧ ਰਹੀਆਂ ਅਪਰਾਧ ਦੀਆਂ ਵਾਰਦਾਤਾਂ ਨੂੰ ਦੇਖ ਪੁਲਿਸ ਪ੍ਰਸ਼ਾਸਨ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਇਸੇ ਦੇ ਚੱਲਦੇ ਪੁਲਿਸ ਦੀ ਟੀਮ ਨੇ ਇੱਕ ਨੌਜਵਾਨ ਨੂੰ ਅਸਲੇ ਸਣੇ ਕਾਬੂ ਕੀਤਾ ਹੈ।

ਇਸ ਸਬੰਧੀ ਡੀਐਸਪੀ ਨੇ ਦੱਸਿਆ ਕਿ ਤਲਵੰਡੀ ਸਾਬੋ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਇੱਕ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਇੱਕ ਨੌਜਵਾਨ ਨੂੰ ਗਸ਼ਤ ਦੌਰਾਨ ਅਸਲੇ ਸਮੇਤ ਕਾਬੂ ਕੀਤਾ। ਜਿਸਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ। ਜਿਸ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਮਾੜੇ ਅਨਸਰਾਂ ਨੂੰ ਸਖਤ ਤਾੜਨਾ ਕੀਤੀ ਕਿ ਉਹ ਸੁਧਰ ਜਾਣ ਨਹੀ ਤਾਂ ਸਾਰਿਆਂ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਕਾਬਿਲੇਗੌਰ ਹੈ ਕਿ ਕੁਝ ਸਮਾਂ ਪਹਿਲਾ ਤਲਵੰਡੀ ਸਾਬੋ ਦੇ ਨੱਤ ਰੋੜ ’ਤੇ ਸਥਿਤ ਨਰਸਿੰਗ ਹੋਮ ’ਤੇ ਹਮਲਾ ਕਰਕੇ ਕੁਝ ਗੈਗਵਾਰ ਦੇ ਗੁਰਗਿਆਂ ਨੇ ਡਾਕਟਰ ’ਤੇ ਗੋਲੀਆਂ ਨਾਲ ਹਮਲਾ ਕਰ ਜ਼ਖਮੀ ਕਰ ਦਿੱਤਾ ਸੀ। ਮਾਮਲੇ ਸਬੰਧੀ ਮੁਲਜ਼ਮਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਬਠਿੰਡਾ ਸੀਆਈਏ 2 ਨੇ 10 ਪਿਸਤੌਲਾਂ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ

Related Post