Suicide Case: ਬਠਿੰਡਾ 'ਚ ਮਾਨਸਿਕ ਪ੍ਰੇਸ਼ਾਨੀ ਕਾਰਨ ਪਰਿਵਾਰ ਵੱਲੋਂ ਝੀਲ 'ਚ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼

ਬਠਿੰਡਾ 'ਚ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਇਕ ਪਰਿਵਾਰ ਵੱਲੋਂ ਝੀਲ 'ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਅਨੁਸਾਰ ਇਕ ਔਰਤ ਸਮੇਤ 2 ਵਿਅਕਤੀਆਂ ਨੇ ਝੀਲ 'ਚ ਛਾਲ ਮਾਰੀ,ਜਿਨ੍ਹਾਂ ਵਿੱਚੋਂ 2 ਦੀ ਮੌਤ ਅਤੇ 1 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

By  Ramandeep Kaur March 31st 2023 01:23 PM -- Updated: March 31st 2023 01:27 PM

ਬਠਿੰਡਾ: ਬਠਿੰਡਾ 'ਚ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਇਕ ਪਰਿਵਾਰ ਵੱਲੋਂ ਝੀਲ 'ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਅਨੁਸਾਰ ਇਕ ਔਰਤ ਸਮੇਤ 2 ਵਿਅਕਤੀਆਂ ਨੇ ਝੀਲ 'ਚ ਛਾਲ ਮਾਰੀ,ਜਿਨ੍ਹਾਂ ਵਿੱਚੋਂ 2 ਦੀ ਮੌਤ ਅਤੇ 1 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਦਾ ਬਠਿੰਡਾ ਦੇ ਸਿਵਲ ਹਸਪਤਾਲ 'ਚ ਗੰਭੀਰ ਇਲਾਜ ਚੱਲ ਰਿਹਾ ਹੈ। 

ਜਾਣਕਾਰੀ ਅਨੁਸਾਰ ਸਵੇਰੇ ਕਰੀਬ ਸੱਤ ਵਜੇ ਸਹਾਰਾ ਜਨ ਸੇਵਾ ਨੂੰ ਸੂਚਨਾ ਮਿਲੀ ਹੈ ਕਿ ਬਠਿੰਡਾ ਦੀ ਝੀਲ ਨੰਬਰ-3 ਤੇ ਇਕ ਔਰਤ ਸਮੇਤ ਤਿੰਨ ਲੋਕਾਂ ਨੇ ਛਾਲ ਮਾਰ ਦਿੱਤੀ ਹੈ, ਸਹਾਰਾ ਜਨ ਸੇਵਾ ਦੀ ਟੀਮ ਮੌਕੇ ਤੇ ਪਹੁੰਚੀ ਤਾਂ ਝੀਲ 'ਚ ਛਾਲ ਮਾਰਨ ਵਾਲਿਆਂ ਵਿੱਚੋਂ ਦੋ ਦੀ ਹਾਲਤ ਜ਼ਿਆਦਾ ਗੰਭੀਰ ਸੀ ਜਦੋਂ ਉਨ੍ਹਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ, ਘਰਾਂ ਵਿਚੋਂ ਮਾਂ ਪੁੱਤਰ ਦੀ ਮੌਤ ਹੋ ਚੁੱਕੀ ਹੈ ਅਤੇ ਖ਼ੁਦ ਵਿਅਕਤੀ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

ਝੀਲ 'ਚ ਛਾਲ ਮਾਰਨ ਵਾਲੇ ਸੁਰਿੰਦਰ ਕੁਮਾਰ ਦੇ ਦੋਸਤ ਨੇ ਦੱਸਿਆ ਕਿ ਉਸ ਨੂੰ ਸਵੇਰੇ ਸੁਰਿੰਦਰ ਕੁਮਾਰ ਦਾ ਫੋਨ ਆਇਆ ਤੇ ਉਸ ਨੂੰ ਅਲਵਿਦਾ ਕਹਿ ਕੇ ਫੋਨ ਕੱਟ ਦਿੱਤਾ। ਉਨ੍ਹਾਂ ਨੇ ਸੁਰਿੰਦਰ ਕੁਮਾਰ ਦੇ ਘਰ ਜਾ ਕੇ ਦੇਖਿਆ ਤਾਂ ਘਰ ਵਿੱਚ ਕੋਈ ਨਹੀਂ ਸੀ ਤੇ ਉਸ ਦੀ ਭਾਲ ਸ਼ੁਰੂ ਕੀਤੀ, ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਪਰਿਵਾਰ ਨੇ ਝੀਲ ਵਿਚ ਛਾਲ ਮਾਰ ਦਿੱਤੀ ਹੈ। ਸੁਰਿੰਦਰ ਕੁਮਾਰ ਦੇ ਦੋਸਤ ਨੇ ਦੱਸਿਆ ਕਿ ਉਹ ਕੁਝ ਦਿਨਾਂ ਤੋਂ ਪਰੇਸ਼ਾਨ ਚੱਲ ਰਿਹਾ ਹੈ ਸੁਰਿੰਦਰ ਕੁਮਾਰ ਪ੍ਰਿੰਟਿੰਗ ਪ੍ਰੈਸ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ: ਫਤਿਹਗੜ੍ਹ ਚੂੜੀਆਂ 'ਚ ਪੁਲਿਸ ਤੇ ਲੁਟੇਰਾ ਗਿਰੋਹ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਾਰਨ ਕਾਂਸਟੇਬਲ ਜੁਗਰਾਜ ਸਿੰਘ ਜ਼ਖ਼ਮੀ

Related Post