ਕੁਰਸੀਆਂ-ਸੋਫੇ ਸਾੜਨ ਦੇ ਮੁੱਦੇ 'ਤੇ ਬੀਬੀ ਜਗੀਰ ਕੌਰ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ

ਅੱਜ ਮੁਕੇਰੀਆਂ ਪਹੁੰਚੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਵੱਲੋਂ ਜੋ ਗੁਰੂ ਘਰਾਂ 'ਚੋਂ ਕੁਰਸੀ-ਸੋਫਿਆਂ ਦੀ ਭੰਨਤੋੜ ਮਗਰੋਂ ਉਨ੍ਹਾਂ ਨੂੰ ਅੱਗ ਲਗਾਈ ਗਈ ਉਹ ਸਰਾਸਰ ਗਲਤ ਸੀ।

By  Jasmeet Singh December 27th 2022 07:04 PM

ਯੋਗੇਸ਼, 27 ਦਸੰਬਰ: ਅੱਜ ਮੁਕੇਰੀਆਂ ਪਹੁੰਚੇ  ਸਾਬਕਾ ਮੰਤਰੀ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਵੱਲੋਂ ਜੋ ਗੁਰੂ ਘਰਾਂ 'ਚੋਂ ਕੁਰਸੀ-ਸੋਫਿਆਂ ਦੀ ਭੰਨਤੋੜ ਮਗਰੋਂ ਉਨ੍ਹਾਂ ਨੂੰ ਅੱਗ ਲਗਾਈ ਗਈ ਉਹ ਸਰਾਸਰ ਗਲਤ ਸੀ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਇਸ ਕਾਰਜ ਨਾਲ ਸੰਗਤਾਂ ਦੇ ਮਨਾਂ ਨੂੰ ਵੀ ਠੇਸ ਪਹੁੰਚੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਮੁਤਾਬਿਕ ਵੀ ਗੁਰੂ ਘਰਾਂ 'ਚ ਕੁਰਸੀਆਂ-ਸੋਫੇ ਨਹੀਂ ਲਗਾਏ ਜਾ ਸਕਦੇ ਪਰੰਤੂ ਜਿਸ ਤਰ੍ਹਾਂ ਅੰਮ੍ਰਿਤਪਾਲ ਸਿੰਘ ਵੱਲੋਂ ਕੀਤਾ ਜਾ ਰਿਹਾ ਹੈ ਉਹ ਵੀ ਗਲਤ ਹੈ।

ਗੁਰੂ ਘਰ ’ਚ ਕੁਰਸੀਆਂ-ਸੋਫੇ ਰੱਖਣ ਤੇ ਭੜਕਿਆ ਸਿੱਖ ਸੰਗਠਨ

'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਖ ਵੱਖ ਗੁਰੂ ਘਰਾਂ ਦਾ ਦੌਰਾ ਕਰਦੇ ਹੋਏ ਆਪਣੇ ਸਮਰਥਕਾਂ ਦੇ ਨਾਲ ਮਾਡਲ ਟਾਊਨ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਹੁੰਚੇ। ਇਸ ਤੋਂ ਬਾਅਦ ਸਿੱਖ ਸੰਗਠਨ ਦੇ ਸਮਰਥਕ ਗੁਰੂ ਘਰ ਵਿੱਚ ਦਾਖਿਲ ਹੋਏ ਅਤੇ ਉਨ੍ਹਾਂ ਨੇ ਗੁਰੂ ਘਰ ਵਿੱਚ ਪਈਆਂ ਕੁਰਸੀਆਂ ਅਤੇ ਸੋਫਿਆ ਨੂੰ ਬਾਹਰ ਕੱਢ ਕੇ ਅੱਗ ਲਗਾ ਦਿੱਤੀ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ

Related Post