ਪਟਨਾ ਸਾਹਿਬ ਕਮੇਟੀ ਵਿਵਾਦ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ

By  Jasmeet Singh December 7th 2022 06:34 PM -- Updated: December 7th 2022 06:35 PM

ਅੰਮ੍ਰਿਤਸਰ, 7 ਦਸੰਬਰ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕੀ ਪਤਾ ਲੱਗਿਆ ਕਿ ਪਟਨਾ ਸਾਹਿਬ ਕੱਲ੍ਹ ਤੋਂ ਕੁੱਝ ਹੁੱਲੜਬਾਜ਼ ਚੱਲ ਰਹਿ ਹੈ, ਇੱਕ ਤਨਖਾਹੀਏ ਵਿਅਕਤੀ ਨੂੰ ਤਖ਼ਤ ਸਾਹਿਬ ਅੰਦਰ ਲਿਜਾਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਬਹੁਤ ਮੰਦ ਭਾਗਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਬਾਬਤ ਲਿਖਤੀ ਰੂਪ ਵਿੱਚ ਸ਼ਿਕਾਇਤ ਵੀ ਕੀਤੀ ਹੈ ਕਿ ਹੁੱਲੜਬਾਜ਼ ਮਾਹੌਲ ਖਰਾਬ ਕਰ ਰਹੇ ਹਨ ਪਰ ਬਿਹਾਰ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ ਹੈ, ਜਥੇਦਾਰ ਨੇ ਬਿਹਾਰ ਸਰਕਾਰ ਨੂੰ ਅਪੀਲ ਕੀਤੀ ਕਿ ਹੁੱਲੜਬਾਜ਼ਾਂ ਦੀ ਕਾਰਵਾਈ ਨੂੰ ਤੁਰੰਤ ਰੋਕਿਆ ਜਾਵੇ, ਉਨ੍ਹਾਂ ਕਿਹਾ ਕਿ ਜੇਕਰ ਇੱਕ ਤਨਖਾਹੀਆ ਵਿਅਕਤੀ ਹਰਿਮੰਦਰ ਸਾਹਿਬ ਦੇ ਅੰਦਰ ਪ੍ਰਵੇਸ਼ ਕਰਕੇ ਰੋਕ ਲੱਗੀ ਹੋਣ ਦੇ ਬਾਵਜੂਦ ਧਾਰਮਿਕ ਮਰਿਆਦਾ ਨਿਭਾਉਂਦਾ ਹੈ ਤਾਂ ਪੰਜਾਬ ਅਤੇ ਹੋਰ ਸੂਬਿਆਂ ਤੋਂ ਸਿੱਖ ਪਟਨਾ ਸਾਹਿਬ ਪੁੱਜਣ ਲਈ ਮਜਬੂਰ ਹੋਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉੱਥੇ ਦੇ ਹਾਲਾਤ ਖਰਾਬ ਹੁੰਦੇ ਹਨ ਜਾਂ ਕਿਸੇ ਦਾ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਜਿੰਮੇਵਾਰੀ ਬਿਹਾਰ ਸਰਕਾਰ ਅਤੇ ਪਟਨਾ ਸਾਹਿਬ ਤੇ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸੁੱਤੀ ਪਈ ਸਰਕਾਰ ਇਸ ਵੱਲ ਧਿਆਨ ਦੇਵੇ ਇਸਤੋਂ ਪਹਿਲਾਂ ਕਿ ਦੇਰ ਹੋ ਜਾਵੇ। 

- ਰਿਪੋਰਟਰ ਮੁਨੀਸ਼ ਗਰਗ ਦੇ ਸਹਿਯੋਗ ਨਾਲ 

Related Post