ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

By  Aarti December 29th 2022 12:59 PM

ਮੁਨੀਸ਼ ਗਰਗ ( ਬਠਿੰਡਾ, 29 ਦਸੰਬਰ): ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੇ ਚੱਲਦੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕੀਤੇ ਜਾ ਰਹੇ ਹਨ ਅਤੇ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਸਮਾਗਮਾਂ ਦੌਰਾਨ ਦੇਸ਼ ਵਿਦੇਸ਼ ਤੋਂ ਹਾਜਰੀਆਂ ਲਗਵਾ ਰਹੀਆਂ ਹਨ। 

ਦੱਸ ਦਈਏ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਮਾਗਮ ਦੌਰਾਨ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਤੋਂ ਬਾਅਦ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰਦਾਸ ਕੀਤੀ। 

ਇਸ ਤੋਂ ਇਲਾਵਾ ਹੈੱਡ ਗ੍ਰੰਥੀ ਸਾਹਿਬ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰ ਇਤਿਹਾਸ ’ਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਵੱਖ-ਵੱਖ ਸੰਗਤਾਂ ਵੱਲੋਂ ਲੰਗਰ ਲਗਾਇਆ ਗਿਆ। ਸਵੇਰੇ 10 ਵਜੇ ਤੋਂ 2 ਵਜੇ ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦੀਵਾਨ ਸਜਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਜਾ ਰਿਹਾ ਹੈ ਅਤੇ ਪੰਥ ਪ੍ਰਸਿੱਧ ਕਥਾਵਾਚਕ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। 

ਇਹ ਵੀ ਪੜ੍ਹੋ: ਸ਼ਰਧਾ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 356ਵਾਂ ਪ੍ਰਕਾਸ਼ ਪੁਰਬ

Related Post