Blackout in Punjab : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਰੋਜ਼ਾਨਾ ਅਗਲੇ ਹੁਕਮਾਂ ਤੱਕ ਰਹੇਗਾ ‘ਬਲੈਕ ਆਊਟ’ ,ਪੜ੍ਹੋ ਪੂਰੀ ਖ਼ਬਰ

Blackout in Punjab : ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚ ਲਗਾਤਾਰ ਤਣਾਅ ਬਣਿਆ ਹੋਇਆ ਹੈ।

By  Shanker Badra May 8th 2025 04:12 PM -- Updated: May 8th 2025 05:29 PM

Blackout in Punjab : ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਭਾਰਤ ਸਰਕਾਰ ਅਤੇ ਪੰਜਾਬ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਡਿਫੈਸ ਐਕਟ 1968 ਤਹਿਤ ਅਪਾਤਕਲੀਨ ਸਥਿਤੀ ਨਾਲ ਨਜਿੱਠਣ ਲਈ ਅੱਜ ਤੋਂ ਅਗਲੇ ਹੁਕਮਾਂ ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹੇ ਅੰਦਰ ਪੂਰਨ ਤੌਰ ਉਤੇ ਬਲੈਕ ਆਊਟ ਰਹੇਗਾ।

ਦੱਸ ਦੇਈਏ ਕਿ ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚ ਲਗਾਤਾਰ ਤਣਾਅ ਬਣਿਆ ਹੋਇਆ ਹੈ। ਪਾਕਿਸਤਾਨ ਵੱਲੋਂ ਸਰਹੱਦ ਉਤੇ ਲਗਾਤਾਰ ਗੋਲੀਬੰਦੀ ਦੀ ਉਲੰਘਣਾ ਦੀਆਂ ਖਬਰਾਂ ਆ ਰਹੀਆਂ ਹਨ। ਦੋਵਾਂ ਦੇਸ਼ਾਂ ਵਿਚ ਜੰਗ ਵਾਲੇ ਹਾਲਾਤ ਬਣੇ ਹੋਏ ਹਨ। ਇਸ ਦੌਰਾਨ ਪੰਜਾਬ ਨਾਲ ਲੱਗਦੀ ਸਰਹੱਦ ਉਤੇ ਵੀ ਚੌਕਸੀ ਵਧਾ ਦਿੱਤੀ ਹੈ। ਨੇੜਲੇ ਪਿੰਡਾਂ ਦੇ ਲੋਕਾਂ ਨੂੰ ਲਗਾਤਾਰ ਚੌਕਸ ਰਹਿਣ ਲਈ ਕਿਹਾ ਜਾ ਰਿਹਾ ਹੈ। 

ਇਸ ਦੌਰਾਨ ਖਬਰ ਆਈ ਹੈ ਕਿ 7-8 ਮਈ ਦੀ ਰਾਤ ਨੂੰ ਪਾਕਿਸਤਾਨ ਨੇ ਉੱਤਰੀ ਅਤੇ ਪੱਛਮੀ ਭਾਰਤ ਵਿੱਚ ਕਈ ਫੌਜੀ ਟਿਕਾਣਿਆਂ 'ਤੇ ਹਮਲਾ ਕਰਨ ਲਈ ਡਰੋਨ ਅਤੇ ਮਿਜ਼ਾਈਲਾਂ ਦੀ ਵਰਤੋਂ ਕੀਤੀ, ਜਿਨ੍ਹਾਂ ਵਿੱਚ ਅਵੰਤੀਪੁਰਾ, ਸ਼੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਲ, ਫਲੋਦੀ, ਉਤਰਲਾਈ ਅਤੇ ਭੁਜ ਸ਼ਾਮਲ ਹਨ।

Related Post