ਗੈਰ-ਕਾਨੂੰਨੀ ਇੰਨਕਰੋਚਮੈਂਟਾਂ ਦੇ ਖਿਲਾਫ ਚਲਾਇਆ ਗਿਆ ਅਭਿਆਨ

ਅੱਜ ਗੈਰ-ਕਾਨੂੰਨੀ ਇੰਨਕਰੋਚਮੈਂਟਾਂ ਦੇ ਖਿਲਾਫ ਪਹਿਲਾਂ ਤੋਂ ਚੱਲ ਰਹੇ ਅਭਿਆਨ ਤਹਿਤ ਅਮਨਦੀਪ ਕੌਰ, ਪੀ.ਪੀ.ਐਸ, ਵਧੀਕ ਉੱਪ ਕਮਿਸ਼ਨਰ ਪੁਲਿਸ, ਟਰੈਫਿਕ, ਅੰਮ੍ਰਿਤਸਰ ਦੀ ਅਗਵਾਹੀ ਹੇਠ ਸਮੇਤ ਚਾਰੇ ਟਰੈਫਿਕ ਜੋਨ ਇੰਚਾਰਜ ਵੱਲੋਂ ਮਹਿਕਮਾ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਪੁਤਲੀਘਰ ਬਜਾਰ (ਪਿਪਲੀ ਸਾਹਿਬ ਗੁਰਦਵਾਰਾ ਸਾਇਡ ਅਤੇ ਗਵਾਲਮੰਡੀ ਸਾਇਡ), ਰੇਲਵੇ ਸਟੇਸ਼ਨ, ਲਿੰਕ ਰੋਡ, ਅਸ਼ੋਕਾ ਚੌਕ, ਕ੍ਰਿਸਟਲ ਚੌਕ, ਦੋਆਬਾ ਚੌਕ ਅਤੇ ਨਾਵਲਟੀ ਚੌਕ ਵਿਖੇ ਨਜਾਇਜ ਇੰਨਕਰੋਚਮੈਂਟਾਂ ਹਟਾਈਆਂ ਗਈਆਂ ਤੇ ਸੜਕਾਂ 'ਤੇ ਗਲਤ ਪਾਰਕ ਕੀਤੇ ਵਾਹਨ ਦੇ ਚਲਾਨ ਕੀਤੇ ਗਏ ਅਤੇ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕੀਤਾ ਗਿਆ।

By  Jasmeet Singh January 6th 2023 07:57 PM

ਅੰਮ੍ਰਿਤਸਰ, 6 ਜਨਵਰੀ: ਅੱਜ ਗੈਰ-ਕਾਨੂੰਨੀ ਇੰਨਕਰੋਚਮੈਂਟਾਂ ਦੇ ਖਿਲਾਫ ਪਹਿਲਾਂ ਤੋਂ ਚੱਲ ਰਹੇ ਅਭਿਆਨ ਤਹਿਤ ਅਮਨਦੀਪ ਕੌਰ, ਪੀ.ਪੀ.ਐਸ, ਵਧੀਕ ਉੱਪ ਕਮਿਸ਼ਨਰ ਪੁਲਿਸ, ਟਰੈਫਿਕ, ਅੰਮ੍ਰਿਤਸਰ ਦੀ ਅਗਵਾਹੀ ਹੇਠ ਸਮੇਤ ਚਾਰੇ ਟਰੈਫਿਕ ਜੋਨ ਇੰਚਾਰਜ ਵੱਲੋਂ ਮਹਿਕਮਾ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਪੁਤਲੀਘਰ ਬਜਾਰ (ਪਿਪਲੀ ਸਾਹਿਬ ਗੁਰਦਵਾਰਾ ਸਾਇਡ ਅਤੇ ਗਵਾਲਮੰਡੀ ਸਾਇਡ), ਰੇਲਵੇ ਸਟੇਸ਼ਨ, ਲਿੰਕ ਰੋਡ, ਅਸ਼ੋਕਾ ਚੌਕ, ਕ੍ਰਿਸਟਲ ਚੌਕ, ਦੋਆਬਾ ਚੌਕ ਅਤੇ ਨਾਵਲਟੀ ਚੌਕ ਵਿਖੇ ਨਜਾਇਜ ਇੰਨਕਰੋਚਮੈਂਟਾਂ ਹਟਾਈਆਂ ਗਈਆਂ ਤੇ ਸੜਕਾਂ 'ਤੇ ਗਲਤ ਪਾਰਕ ਕੀਤੇ ਵਾਹਨ ਦੇ ਚਲਾਨ ਕੀਤੇ ਗਏ ਅਤੇ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕੀਤਾ ਗਿਆ। ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੀਆਂ ਦੁਕਾਨਾਂ ਦਾ ਸਮਾਨ ਬਾਹਰ ਸੜਕਾਂ/ਫੁੱਟਪਾਥਾਂ ਪਰ ਨਾ ਲਗਾਉਣ ਤੇ ਵਹੀਕਲ ਇੱਕ ਲਾਈਨ ਵਿੱਚ ਪਾਰਕ ਕਰਨ। ਜੇਕਰ ਕਿਸੇ ਵੱਲੋਂ ਦੁਕਾਨਾਂ ਦਾ ਸਮਾਨ ਬਾਹਰ ਲਗਾਇਆ ਗਿਆ ਤਾਂ ਉਹਨਾ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਸੜਕਾਂ ਪਰ ਗਲਤ ਪਾਰਕਿੰਗ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣਗੇ। ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕਰਨ ਵਿੱਚ ਟਰੈਫਿਕ ਪੁਲਿਸ ਦਾ ਸਹਿਯੋਗ ਕਰਨ। ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।

Related Post