ਲੁਧਿਆਣਾ: ਸਿਵਲ ਹਸਪਤਾਲ ਤੋਂ ਤਸਕਰੀ ਦੀ ਨੀਅਤ ਨਾਲ ਅਗਵਾ ਕੀਤਾ ਬੱਚਾ ਪੁਲਿਸ ਨੇ 10 ਘੰਟਿਆਂ 'ਚ ਕੀਤਾ ਬਰਾਮਦ

ਸਿਵਲ ਹਸਪਤਾਲ 'ਚ ਅੱਜ ਚਾਰ ਦਿਨ ਦੇ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ। ਜਿਸ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਵੀ ਲਗਾਏ ਗਏ।

By  Jasmeet Singh April 17th 2023 07:46 PM

ਲੁਧਿਆਣਾ: ਸਿਵਲ ਹਸਪਤਾਲ 'ਚ ਅੱਜ ਚਾਰ ਦਿਨ ਦੇ ਬੱਚੇ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ। ਜਿਸ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਵੀ ਲਗਾਏ ਗਏ। 

ਉਧਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸੀਸੀਟੀਵੀ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ, ਕਰੀਬ 10 ਘੰਟੇ ਬਾਅਦ ਪੁਲਿਸ ਨੇ ਮੁਲਜ਼ਮ ਪਤੀ-ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਬੱਚੇ ਨੂੰ ਵੀ ਸੁਰੱਖਿਅਤ ਬਰਾਮਦ ਕਰ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਿਵਲ ਹਸਪਤਾਲ 'ਚ 3 ਦਿਨ ਪਹਿਲਾਂ ਇੱਕ ਔਰਤ ਦੀ ਡਲਿਵਰੀ ਹੋਈ। ਜਿਸ ਦੇ ਚਾਰ ਦਿਨ ਦੇ ਬੱਚੇ ਨੂੰ ਕੋਈ ਅਣਪਛਾਤਾ ਵਿਅਕਤੀ ਚੁੱਕ ਕੇ ਲੈ ਗਿਆ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ।

ਇਸ ਸਬੰਧੀ ਸੂਚਨਾ ਦਿੱਤੀ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਮੁਲਜ਼ਮ ਪਤੀ-ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਦੋਂ ਪੁਲਿਸ ਨੇ ਸੀਸੀਟੀਵੀ ਦੇ ਆਧਾਰ 'ਤੇ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਜਾਂਚ ਦੇ ਚਲਦਿਆਂ ਬੱਚੇ ਸਮੇਤ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਬੱਚੇ ਦੀ ਤਸਕਰੀ ਕੀਤੀ ਜਾਣੀ ਸੀ।

ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਬੱਸ ਦੀ ਸੀਟ ਨੂੰ ਲੈ ਕੇ ਦੋ ਔਰਤਾਂ ਵਿਚਾਲੇ ਹੋਈ ਜ਼ਬਰਦਸਤ ਲੜਾਈ, ਦੇਖੋ ਵਾਇਰਲ ਵੀਡੀਓ

ਸ਼੍ਰੋਮਣੀ ਕਮੇਟੀ ਡਿਬਰੂਗੜ੍ਹ ਜੇਲ੍ਹ `ਚ ਬੰਦ ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁਲਾਕਾਤ ਲਈ ਲੈ ਕੇ ਜਾਵੇਗੀ ਅਸਾਮ

Related Post