Hola Mohalla: ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਸਿਵਲ ਤੇ ਪੁਲਿਸ ਕੰਟਰੋਲ ਰੂਮ ਸਥਾਪਿਤ

ਹੋਲਾ ਮਹੱਲਾ ਮੌਕੇ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸਹੂਲਤ ਦੇ ਲਈ ਸਿਵਲ ਅਤੇ ਪੁਲਿਸ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।

By  Aarti March 4th 2023 05:16 PM

ਬਲਜੀਤ ਸਿੰਘ (ਸ੍ਰੀ ਅਨੰਦਪੁਰ ਸਾਹਿਬ, 4 ਮਾਰਚ): ਹੋਲਾ ਮਹੱਲਾ ਮੌਕੇ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸਹੂਲਤ ਦੇ ਲਈ ਸਿਵਲ ਅਤੇ ਪੁਲਿਸ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। 

ਇਸ ਸਬੰਧੀ ਆਈਏਐਸ ਉਪ ਮੰਡਲ ਮੈਜਿਸਟ੍ਰੇਟ ਅਤੇ ਮੇਲਾ ਅਫ਼ਸਰ ਮਨੀਸ਼ਾ ਰਾਣਾ  ਹੋਲਾ ਮਹੱਲਾ ਨੇ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ 24 ਘੰਟੇ ਕਾਰਜਸ਼ੀਲ ਹੋਣਗੇ। 

ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਥਾਣਾ ਕੀਰਤਪੁਰ ਸਾਹਿਬ ਵਿੱਚ ਸਿਵਲ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਸੰਪਰਕ ਨੰਬਰ 01887-232015 ਹੈ, ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ 24 ਘੰਟੇ ਡਿਊਟੀ ’ਤੇ ਤੈਨਾਤ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਰਧਾਲੂਆਂ, ਸਥਾਨਕ ਵਸਨੀਕਾਂ ਅਤੇ ਲੰਗਰ ਕਮੇਟੀਆਂ ਨੂੰ ਪੇਸ਼ ਮੁਸ਼ਕਿਲਾਂ ਬਾਰੇ ਸਬੰਧਿਤ ਵਿਭਾਗਾਂ ਨੂੰ ਸੂਚਿਤ ਕਰਕੇ ਮੁਸ਼ਕਿਲਾਂ ਨੂੰ ਹੱਲ ਕਰਵਾ ਰਹੇ ਹਨ।

ਇਸੇ ਤਰ੍ਹਾਂ ਹੀ ਪੁਲਿਸ ਕੰਟਰੋਲ ਰੂਮ ਵੀ 24/7 ਕਾਰਜਸ਼ੀਲ ਹੈ, ਜਿਸ ਦਾ ਸੰਪਰਕ ਨੰਬਰ 01887-233027 ਹੈ, ਇੱਥੇ ਕਾਲ ਕਰਕੇ ਹਰ ਤਰ੍ਹਾਂ ਦੀ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਮੇਲੇ ਦੌਰਾਨ ਇਹ ਕੰਟਰੋਲ ਰੂਮ 24/7 ਕੰਮ ਕਰਨਗੇ।

ਇਹ ਵੀ ਪੜ੍ਹੋ: students dispute : ਪਟਿਆਲਾ 'ਚ ਮੁੜ ਵਾਪਰੀ ਵਾਰਦਾਤ, ਸਕੂਲੀ ਵਿਦਿਆਰਥੀ ਤਲਵਾਰਾਂ ਤੇ ਬੇਸਬਾਲ ਲੈ ਕੇ ਲੜਨ ਲਈ ਪੁੱਜੇ

Related Post