CM ਮਾਨ ਵੱਲੋਂ ਸ਼ਹੀਦ ਕੁਲਦੀਪ ਸਿੰਘ ਦੇ ਨਾਂ 'ਤੇ ਸਟੇਡੀਅਮ ਤੇ ਸੜਕ ਬਣਾਉਣ ਦਾ ਐਲਾਨ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਪਿੰਡ ਸ਼ਾਹਪੁਰ ਅਮਰਗੜ੍ਹ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

By  Aarti January 11th 2023 05:20 PM

ਰਵੀਬਖ਼ਸ਼ ਅਰਸ਼ੀ (ਬਟਾਲਾ, 11 ਜਨਵਰੀ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਪਿੰਡ ਸ਼ਾਹਪੁਰ ਅਮਰਗੜ੍ਹ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਇੱਕ ਕਰੋੜ ਦੀ ਮਦਦ ਦੇਣ ਦਾ ਐਲਾਨ ਕੀਤਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਨਾਂ 'ਤੇ ਉਨ੍ਹਾਂ ਦੇ ਪਿੰਡ 'ਚ ਸਟੇਡੀਅਮ ਵੀ ਬਣਾਇਆ ਜਾਵੇਗਾ। 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉੱਥੇ ਹੀ ਮੁੱਖ ਸੜਕ ਤੋਂ ਲੈ ਕੇ ਉਸ ਦੇ ਪਿੰਡ ਤੱਕ ਜਾ ਰਹੀ ਸੜਕ ਸ਼ਹੀਦ ਕੁਲਦੀਪ ਸਿੰਘ ਦੇ ਨਾਂ ਤੋਂ ਜਾਣੀ ਜਾਵੇਗੀ। ਪੀੜਤ ਪਰਿਵਾਰ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਕੁਲਦੀਪ ਸਿੰਘ ਨੂੰ ਸ਼ਹੀਦ ਕਰਨ ਵਾਲੇ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਕੜੀ ਸਜ਼ਾ ਦਿੱਤੀ ਜਾਵੇ। 

ਕਾਬਿਲੇਗੌਰ ਹੈ ਕਿ ਫਗਵਾੜਾ ਵਿਖੇ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਇਸ਼ ਦੌਰਾਨ ਗੋਲੀ ਵੱਜਣ ਕਾਰਨ ਕਾਂਸਟੇਬਲ ਕੁਲਦੀਪ ਬਾਜਵਾ ਦੀ ਮੌਤ ਹੋ ਗਈ। ਹਾਲਾਂਕਿ ਇਸ ਦੌਰਾਨ ਤਿੰਨ ਲੁਟੇਰੇ ਵੀ ਜ਼ਖਮੀ ਹੋਏ ਸੀ ਅਤੇ ਇੱਕ ਲੁਟੇਰਾ ਫਰਾਰ ਹੋ ਗਿਆ ਜਿਸ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। 

ਇਹ ਵੀ ਪੜ੍ਹੋ: FCI ਘੁਟਾਲਾ: ਪੰਜਾਬ-ਦਿੱਲੀ ਸਮੇਤ 50 ਤੋਂ ਵੱਧ ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ

Related Post