Contractual employee Protest: ਤਨਖਾਹਾਂ ਨਾ ਮਿਲਣ ’ਤੇ ਠੇਕਾ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ, ਦਿੱਤੀ ਸਰਕਾਰ ਨੂੰ ਚਿਤਾਵਨੀ

ਪੰਜਾਬ ਰੋਡਵੇਜ ਪਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਿੱਚ ਬਠਿੰਡਾ ਵਿਖੇ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

By  Aarti February 27th 2023 04:52 PM

ਮੁਨੀਸ਼ ਗਰਗ (ਬਠਿੰਡਾ, 27 ਫਰਵਰੀ): ਪੰਜਾਬ ਰੋਡਵੇਜ ਪਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਿੱਚ ਬਠਿੰਡਾ ਵਿਖੇ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਬੱਸਾਂ ਰੋਡ ਦੇ ਉੱਤੇ ਰੋਕ ਦਿੱਤੀਆਂ ਹਨ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 

ਮਿਲੀ ਜਾਣਕਾਰੀ ਮੁਤਾਬਿਕ ਜਨਵਰੀ ਮਹੀਨੇ ਦੀ ਤਨਖ਼ਾਹ ਫਰਵਰੀ ਦੇ ਅੰਤ ਤੱਕ ਵੀ ਨਾ ਮਿਲਣ ਤੋਂ ਅੱਕੇ ਹੋਏ ਪੀਆਰਟੀਸੀ ਮੁਲਾਜਮਾਂ ਨੇ ਬਠਿੰਡਾ ਬੱਸ ਅੱਡਾ ਜਾਮ ਕਰਕੇ ਧਰਨਾ ਲਗਾ ਦਿੱਤਾ। ਇਸ ਧਰਨਾ ਪ੍ਰਦਰਸ਼ਨ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਿਸ ’ਤੇ ਧਰਨਾਕਾਰੀਆਂ ਨੇ ਤਰਕ ਦਿੱਤਾ ਕਿ ਤਨਖਾਹ ਨਾ ਮਿਲਣ ਕਾਰਨ ਉਹਨਾਂ ਨੂੰ ਵੀ ਕਾਫੀ ਪਰੇਸ਼ਾਨੀ ਹੋ ਰਹੀ ਹੈ ਜਿਸ ਕਾਰਨ ਉਹ ਰੋਸ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹਨ। 

ਇਸ ਮੌਕੇ ਕੁਲਵੰਤ ਸਿੰਘ, ਸੂਬਾ ਸੀਨੀਅਰ ਮੀਤ ਪ੍ਰਧਾਨ ਪੀਆਰਟੀਸੀ ਪਨਬਸ ਯੂਨੀਅਨ ਨੇ ਦੱਸਿਆ ਕਿ ਅੱਜ 6 ਵਜੇ ਤੱਕ ਧਰਨਾ ਜਾਰੀ ਰਹੇਗਾ ਤੇ ਜੇ ਫਿਰ ਵੀ ਅੱਜ ਹੀ ਤਨਖਾਹ ਨਾ ਪਾਈ ਤਾਂ ਕੱਲ੍ਹ ਨੂੰ ਸਾਰਾ ਦਿਨ ਧਰਨਾ ਲਾਇਆ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਉਨ੍ਹਾਂ ਦਾ ਮਾਮਲਾ ਹੱਲ ਨਾ ਕੀਤਾ ਗਿਆ ਤਾਂ ਉਹ ਸਵੇਰ ਤੋਂ ਆਪਣੀਆਂ ਬੱਸਾਂ ਨਹੀਂ ਚਲਾਉਣਗੇ। 

ਇਹ ਵੀ ਪੜ੍ਹੋ: Student Murder in Punjabi University: ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਵਿਦਿਆਰਥੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

Related Post