ਪਨਬਸ-ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੱਢੀ ਗੇਟ ਰੈਲੀ, ਦਿੱਤੀ ਸਰਕਾਰ ਨੂੰ ਚਿਤਾਵਨੀ

ਪਨਬਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਵਿਖੇ ਪੀਆਰਟੀਸੀ ਡਿੱਪੂ ਦਫ਼ਤਰ ਅੱਗੇ ਗੇਟ ਰੈਲੀ ਕੀਤੀ ਗਈ।

By  Aarti February 2nd 2023 04:03 PM

ਮੁਨੀਸ਼ ਗਰਗ (ਬਠਿੰਡਾ, 2 ਫਰਵਰੀ): ਪਨਬਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਵਿਖੇ ਪੀਆਰਟੀਸੀ ਡਿੱਪੂ ਦਫ਼ਤਰ ਅੱਗੇ ਗੇਟ ਰੈਲੀ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਅਤੇ ਪੀਆਰਟੀਸੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਨੇ ਮੰਗਾਂ ਪੂਰੀਆਂ ਨਾ ਹੋਣ ’ਤੇ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਵੀ ਦਿੱਤੀ। 

ਯੂਨੀਅਨ ਦੇ ਸੂਬਾ ਆਗੂ ਨੇ ਦੱਸਿਆ ਪੰਜਾਬ ਸਰਕਾਰ ਅਤੇ ਪੀਆਰਟੀਸੀ ਯੂਨੀਅਨ ਦੇ ਨਾਲ ਮੀਟਿੰਗ ਹੋਈ ਸੀ ਇਸ ਦੌਰਾਨ ਉਨ੍ਹਾਂ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਇਕ ਮਹੀਨੇ ਵਿਚ ਮੰਨਣ ਦਾ ਭਰੋਸਾ ਦਿੱਤਾ ਸੀ ਜਿਸ ਨੂੰ ਡੇਢ ਮਹੀਨੇ ਦਾ ਸਮਾਂ ਹੋ ਚੁੱਕਿਆ ਹੈ। ਪਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ। 

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਵਿਚ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਆਊਟਸੋਰਸ ਨੂੰ ਕੰਟਰੈਕਟ ਤੋਂ ਲੈ ਕੇ ਠੇਕੇਦਾਰੀ ਸਿਸਟਮ ਵਿੱਚੋਂ ਕੱਢਿਆ ਜਾਵੇ, ਨੌਕਰੀ ਤੋਂ ਕੱਢੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ ਘੱਟ ਤਨਖਾਹ ਵਾਲੇ ਵਰਕਰਾਂ ਨੂੰ ਬਰਾਬਰ ਤਨਖਾਹ ਦਿੱਤੀ ਜਾਵੇ ਤੋਂ ਇਲਾਵਾ ਦੀ ਮੰਗਾਂ ਹਨ, ਪਰ ਸਰਕਾਰ ਨੇ ਅਜੇ ਤੱਕ ਪੂਰੀ ਨਹੀਂ ਕੀਤੀ। ਇਸ ਦੇ ਰੋਸ ਵਜੋਂ ਅਤੇ ਸਰਕਾਰ ਨੂੰ ਜਗਾਉਣ ਲਈ ਵੱਖ-ਵੱਖ ਡਿੱਪੂਆਂ ’ਤੇ ਗੇਟ ਰੈਲੀ ਕੀਤੀ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ਇਹ ਵੀ ਪੜ੍ਹੋ: ਕਿਸਾਨ ਐਂਥਮ ਲਿਖਣ ਵਾਲੇ ਸ਼੍ਰੀ ਬਰਾੜ ਨੂੰ ਜਾਨ ਦਾ ਖਤਰਾ !

Related Post