ਮਾਘੀ ਦੇ ਤਿਉਹਾਰ ਮੌਕੇ ਸੰਗਤ ਦਰਬਾਰ ਸਾਹਿਬ ਵਿਖੇ ਹੋ ਰਹੀ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਅੱਜ ਮਾਘੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

By  Aarti January 14th 2023 10:30 AM

ਮਨਿੰਦਰ ਮੋਂਗਾ (ਅੰਮ੍ਰਿਤਸਰ, 14 ਜਨਵਰੀ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਅੱਜ ਮਾਘੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ ਅਤੇ ਗੁਰੂ ਘਰ ’ਚ ਨਤਮਸਤਕ ਹੋ ਰਹੀਆਂ ਹਨ। 

ਉਨ੍ਹਾਂ ਪਵਿੱਤਰ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਰਸਬੀਨੀ ਗੁਰਬਾਣੀ ਦਾ ਆਨੰਦ ਮਾਣਿਆ। ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ।  

ਦੱਸ ਦਈਏ ਕਿ ਮਾਘੀ ਦੇ ਨਾਲ ਅੱਜ ਸੰਗਰਾਂਦ ਵੀ ਹੈ। ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ ਤੇ ਮਾਘੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲਗਦਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸ਼ਰਧਾਲੂਆਂ ਦਾ ਕਹਿਣਾ ਕਿ ਅੱਜ ਮਾਘੀ ਦੇ ਪਵਿੱਤਰ ਦਿਹਾੜੇ ’ਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਪਹੁੰਚੇ ਹਾਂ ਕਿਉਂਕਿ ਉਥੋਂ ਜੋ ਮੰਗੋ ਉਹੀ ਮਿਲਦਾ ਹੈ।  

Related Post