ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਲੱਗੀਆਂ ਸਟਰੀਟ ਲਾਈਟਾਂ ਚਾਲੂ ਕਰਵਾਉਣ ਦੀ ਹਦਾਇਤ

ਧੁੰਦ ਦੇ ਸੀਜ਼ਨ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਉੱਤੇ ਬੰਦ ਪਈਆਂ ਸਟਰੀਟ ਲਾਈਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਸਾਰੇ ਵਿਭਾਗ, ਜਿਨ੍ਹਾਂ ਵੱਲੋਂ ਇਹ ਲਾਈਟਾਂ ਲੱਗਾਈਆਂ ਗਈਆਂ ਹਨ ਜਾਂ ਜਿਨ੍ਹਾਂ ਦੀ ਜ਼ਿੰਮੇਵਾਰੀ ਇਨ੍ਹਾਂ ਲਾਈਟਾਂ ਨੂੰ ਚਾਲੂ ਰੱਖਣ ਦੀ ਹੈ, ਨੂੰ ਹਦਾਇਤ ਕੀਤੀ ਹੈ ਕਿ ਤੁਰੰਤ ਇਨ੍ਹਾਂ ਲਾਈਟਾਂ ਦੀ ਰਿਪੇਅਰ ਆਦਿ ਕਰਕੇ ਇਨ੍ਹਾਂ ਨੂੰ ਚਾਲੂ ਕੀਤਾ ਜਾਵੇ।

By  Jasmeet Singh January 3rd 2023 04:04 PM -- Updated: January 3rd 2023 04:06 PM

ਮਨਿੰਦਰ ਸਿੰਘ ਮੋਂਗਾ, (ਅੰਮ੍ਰਿਤਸਰ, 3 ਜਨਵਰੀ): ਧੁੰਦ ਦੇ ਸੀਜ਼ਨ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਉੱਤੇ ਬੰਦ ਪਈਆਂ ਸਟਰੀਟ ਲਾਈਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਸਾਰੇ ਵਿਭਾਗ, ਜਿਨ੍ਹਾਂ ਵੱਲੋਂ ਇਹ ਲਾਈਟਾਂ ਲੱਗਾਈਆਂ ਗਈਆਂ ਹਨ ਜਾਂ ਜਿਨ੍ਹਾਂ ਦੀ ਜ਼ਿੰਮੇਵਾਰੀ ਇਨ੍ਹਾਂ ਲਾਈਟਾਂ ਨੂੰ ਚਾਲੂ ਰੱਖਣ ਦੀ ਹੈ, ਨੂੰ ਹਦਾਇਤ ਕੀਤੀ ਹੈ ਕਿ ਤੁਰੰਤ ਇਨ੍ਹਾਂ ਲਾਈਟਾਂ ਦੀ ਰਿਪੇਅਰ ਆਦਿ ਕਰਕੇ ਇਨ੍ਹਾਂ ਨੂੰ ਚਾਲੂ ਕੀਤਾ ਜਾਵੇ। ਆਪਣੇ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਕਈ ਵਾਰ ਤਾਂ ਇਹ ਲਾਈਟਾਂ ਕੇਵਲ ਸਵਿੱਚ ਆਨ ਨਾ ਕਰਨ ਕਰਕੇ ਹੀ ਬੰਦ ਹੁੰਦੀਆਂ ਹਨ, ਜਦ ਕਿ ਇਨ੍ਹਾਂ ਦਾ ਆਨ ਰਹਿਣਾ ਆਮ ਜਨਤਾ ਦੀ ਸੁਰੱਖਿਆ ਲਈ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਅੱਜ ਜਦੋਂ ਮੌਸਮ ਦੀ ਖਰਾਬੀ ਕਾਰਨ ਅੱਖਾਂ ਦੂਰ ਤੱਕ ਵੇਖਣ ਤੋਂ ਅਸਮਰੱਥ ਹਨ ਤਾਂ ਰਾਤ ਨੂੰ ਜੱਗਦੀਆਂ ਇਹ ਸਟਰੀਟ ਲਾਈਟਾਂ ਕਾਫੀ ਹੱਦ ਤੱਕ ਮੁਸਾਫਿਰਾਂ ਨੂੰ ਸਹੂਲਤ ਦਿੰਦੀਆਂ ਹਨ। ਇਸ ਕਰਕੇ ਹਰ ਹਾਲਤ ਵਿੱਚ ਸਾਰੀਆਂ ਸਟਰੀਟ ਲਾਈਟਾਂ ਚਾਲੂ ਕੀਤੀਆਂ ਜਾਣ। ਉਨ੍ਹਾਂ ਸਾਰੇ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਰੋੋੋੋਜ਼ਾਨਾ ਆਪਣੇ ਅਧੀਨ ਆਉਂਦੇ ਇਲਾਕੇ ਵਿੱਚ ਸਟਰੀਟ ਲਾਈਟਾਂ ਦੀ ਜਾਂਚ ਕਰਨ ਤਾਂ ਜੋ ਇਨ੍ਹਾਂ ਲਾਈਟਾਂ ਨੂੰ ਚਾਲੂ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਕੋਲ ਇਨ੍ਹਾਂ ਦੀ ਮੁਰੰਮਤ ਲਈ ਫੰਡ ਹੈ ਸੋ ਤਤਕਾਲ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕਰ ਇਨ੍ਹਾਂ ਲਾਈਟਾਂ ਨੂੰ ਚਾਲੂ ਕੀਤਾ ਜਾਵੇ।

Related Post