ਸਿੰਘੁ ਬਾਰਡਰ 'ਤੇ ਕਿਸਾਨ ਸ਼ਹੀਦੀ ਸਮਾਗਮ 'ਚ ਸ਼ਮੂਲੀਅਤ ਕਰਨ ਲਈ ਜੱਥਾ ਰਵਾਨਾ

By  Jasmeet Singh December 10th 2022 08:46 PM

ਰਵੀਬਖਸ਼ ਸਿੰਘ ਅਰਸ਼ੀ, (ਬਟਾਲਾ, 10 ਦਸੰਬਰ): ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਸਿੰਘੁ ਬਾਰਡਰ 'ਤੇ 11 ਦਸੰਬਰ ਨੂੰ ਰੱਖੇ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਬਟਾਲਾ ਰੇਲਵੇ ਸਟੇਸ਼ਨ ਤੋਂ ਟ੍ਰੇਨ ਜਰੀਏ ਕਿਸਾਨਾਂ ਦਾ ਜਥਾ ਦੇਰ ਸ਼ਾਮ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨਾਂ ਨੇ ਕਿਸਾਨ ਮਜਦੂਰ ਏਕਤਾ ਜਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਰਵਾਨਗੀ ਪਾਈ। ਇਸ ਮੌਕੇ ਕਿਸਾਨ ਆਗੂ ਸੁਖਜੀਤ ਸਿੰਘ ਅਤੇ ਨਰਿੰਦਰ ਸਿੰਘ ਨੇ ਕਿਹਾ ਕਿ 11 ਦਿਸੰਬਰ ਨੂੰ ਸਿੰਘੁ ਬਾਰਡਰ 'ਤੇ ਕਿਸਾਨ ਸ਼ਹੀਦੀ ਸਮਾਗਮ ਰਖਿਆ ਗਿਆ, ਜਿਸ ਵਿੱਚ ਦਿੱਲੀ ਕਿਸਾਨੀ ਅੰਦੋਲਨ ਦੌਰਾਨ ਸ਼ਹਾਦਤਾਂ ਪਾ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਰਾਜੀਵ ਗਾਂਧੀ ਇੰਸਟੀਚਿਊਟ ਵਿੱਚ ਮੀਟਿੰਗ ਕਰਦੇ ਹੋਏ ਮਾਰਚ ਕੱਢ ਕੇ ਕੇਂਦਰ ਸਰਕਾਰ ਦੇ ਨਾਮ 'ਤੇ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਕੁਝ ਮੰਗਾਂ ਮੰਨਣ ਲਈ ਹਾਮੀ ਭਰੀ ਸੀ ਪਰ ਹੁਣ ਕੇਂਦਰ ਆਪਣੇ ਕੀਤੇ ਵਾਅਦੇ ਤੋਂ ਮੁੱਕਰ ਰਹੀ ਹੈ ਇਸੇ ਲਈ ਉਹ ਮੰਗਾਂ ਦੁਬਾਰਾ ਯਾਦ ਕਰਵਾਉਣ ਲਈ ਦਿੱਲੀ ਵੱਲ ਨੂੰ ਚਾਲੇ ਪਾਏ ਹਨ ਅਤੇ ਜਦੋਂ ਤੱਕ ਕੇਂਦਰ ਮੰਗਾਂ ਮੰਨ ਨਹੀਂ ਲੈਂਦੀ ਉਦੋਂ ਤੱਕ ਕਿਸਾਨ ਸੰਘਰਸ਼ ਦੇ ਰਾਹ ਉੱਤੇ ਡਟੇ ਰਹਿਣਗੇ।

Related Post