ਤਕਨੀਕੀ ਜਾਣਕਾਰੀ ਲਈ ਹੈਲਪਲਾਈਨ ਨੰਬਰਾਂ 'ਤੇ ਵੀ ਸੰਪਰਕ ਕਰ ਸਕਦੇ ਹਨ ਕਿਸਾਨ - ਸਾਕਸ਼ੀ ਸਾਹਨੀ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਕਿਹਾ ਹੈ ਕਿ ਅਗਲੇ ਦੋ ਦਿਨ ਭਾਰੀ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਕਿਸਾਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਕੀਤੀ ਗਈ ਸਲਾਹ ਮੰਨਣ ਤਾਂ ਕਿ ਮੀਂਹ ਪੈਣ ਦੀ ਸੂਰਤ 'ਚ ਉਨ੍ਹਾਂ ਦੀਆਂ ਫ਼ਸਲਾਂ ਦਾ ਨੁਕਸਾਨ ਘੱਟੋ-ਘੱਟ ਹੋਵੇ।

By  Jasmeet Singh March 30th 2023 07:35 PM

ਪਟਿਆਲਾ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਕਿਹਾ ਹੈ ਕਿ ਅਗਲੇ ਦੋ ਦਿਨ ਭਾਰੀ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਕਿਸਾਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਕੀਤੀ ਗਈ ਸਲਾਹ ਮੰਨਣ ਤਾਂ ਕਿ ਮੀਂਹ ਪੈਣ ਦੀ ਸੂਰਤ 'ਚ ਉਨ੍ਹਾਂ ਦੀਆਂ ਫ਼ਸਲਾਂ ਦਾ ਨੁਕਸਾਨ ਘੱਟੋ-ਘੱਟ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਸਹਾਇਤਾ ਅਤੇ ਤਕਨੀਕੀ ਜਾਣਕਾਰੀ ਪ੍ਰਦਾਨ ਕਰਨ ਲਈ ਹਮੇਸ਼ਾ ਹਾਜ਼ਰ ਹੈ।

ਡਿਪਟੀ ਕਮਿਸ਼ਨਰ ਦੀ ਹਦਾਇਤ 'ਤੇਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਪ੍ਰਦਾਨ ਕਰਨ ਲਈ ਖੇਤੀਬਾੜੀ ਅਫ਼ਸਰਾਂ ਦੇ ਫੋਨ ਨੰਬਰ ਹੈਲਪਲਾਈਨ ਨੰਬਰ ਵਜੋਂ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਤਕਨੀਕੀ ਜਾਣਕਾਰੀ ਲਈ ਪਟਿਆਲਾ ਬਲਾਕ ਦੇ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਦੇ ਫੋਨ ਨੰਬਰ 8054704471, ਨਾਭਾ ਦੇ ਬਲਾਕ ਖੇਤੀਬਾੜੀ ਅਫ਼ਸਰ ਡਾ. ਕੁਲਦੀਪ ਇੰਦਰ ਸਿੰਘ ਢਿੱਲੋਂ ਦੇ ਨੰਬਰ 8054704473, ਸਮਾਣਾ ਤੇ ਪਾਤੜਾਂ ਬਲਾਕ ਖੇਤੀਬਾੜੀ ਅਫ਼ਸਰ ਡਾ. ਸਤੀਸ਼ ਕੁਮਾਰ ਦੇ ਫੋਨ ਨੰਬਰ 9758900047, ਭੁੱਨਰਹੇੜੀ ਤੇ ਸਨੌਰ ਲਈ ਡਾ. ਗੁਰਦੇਵ ਸਿੰਘ ਦੇ ਫੋਨ ਨੰਬਰ 8360547756, ਰਾਜਪੁਰਾ ਲਈ ਖੇਤੀਬਾੜੀ ਵਿਕਾਸ ਅਫ਼ਸਰ ਡਾ. ਨੀਤੂ ਰਾਣੀ ਦੇ ਫੋਨ 6283374098 ਅਤੇ ਘਨੌਰ ਲਈ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਨੁਰਾਗ ਅੱਤਰੀ ਦੇ ਫੋਨ ਨੰਬਰ 9781993090 'ਤੇ ਸੰਪਰਕ ਕਰ ਸਕਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਤੇ ਹੋਰ ਫ਼ਸਲਾਂ ਸਮੇਤ ਸਬਜ਼ੀਆਂ ਨੂੰ ਮੀਂਹ ਤੋਂ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਖੇਤਾਂ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਫ਼ਸਲ ਨੂੰ ਹੋਣ ਵਾਲੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਇਸ ਤੋਂ ਬਿਨ੍ਹਾਂ ਵਿਛੀ ਉਨ੍ਹਾਂ ਕਿਹਾ ਕਿ ਜਿਆਦਾ ਪਾਣੀ ਹੋਣ ਦੀ ਸੂਰਤ 'ਚ ਕਿਸਾਨ ਵੀਰ ਜਲ ਨਿਕਾਸ ਵਿਭਾਗ ਨਾਲ ਵੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤਾਂ 'ਚੋਂ ਪਾਣੀ ਕੱਢਣ ਦੇ ਯੋਗ ਉਪਰਾਲੇ ਕੀਤੇ ਜਾਣ ਤਾਂ ਕਿ ਵਿਛੀ ਹੋਈ ਕਣਕ ਦੀ ਗੁਣਵੱਤਾ ਉਪਰ ਕੋਈ ਅਸਰ ਨਾ ਪਵੇ।

Related Post