Bathinda: ਬਠਿੰਡਾ ’ਚ ਕਿਸਾਨਾਂ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ, 50 ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੀ ਕੀਤੀ ਮੰਗ

ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਜਿਸ ਕਾਰਨ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਸਾਨਾਂ ਕੋਲ ਜਾ ਕੇ ਮੁਆਵਜ਼ੇ ਦਾ ਐਲਾਨ ਕੀਤਾ ਸੀ ਪਰ ਸਰਕਾਰ ਵੱਲੋਂ ਦਿੱਤੇ ਮੁਆਵਜ਼ੇ ਤੋਂ ਕਿਸਾਨ ਸੰਤੁਸ਼ਟ ਨਹੀਂ ਹਨ।

By  Aarti March 27th 2023 03:55 PM

ਮੁਨੀਸ਼ ਗਰਗ (ਬਠਿੰਡਾ, 27 ਮਾਰਚ): ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਜਿਸ ਕਾਰਨ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਿਸਾਨਾਂ ਕੋਲ ਜਾ ਕੇ ਮੁਆਵਜ਼ੇ ਦਾ ਐਲਾਨ ਕੀਤਾ ਸੀ ਪਰ ਸਰਕਾਰ ਵੱਲੋਂ ਦਿੱਤੇ ਮੁਆਵਜ਼ੇ ਤੋਂ ਕਿਸਾਨ ਸੰਤੁਸ਼ਟ ਨਹੀਂ ਹਨ। 

ਦੱਸ ਦਈਏ ਕਿ ਕਿਸਾਨਾਂ ਨੇ ਡੀਸੀ ਦਫ਼ਤਰ ਦੇ ਬਾਹਰ ਕਿਸਾਨ ਇੱਕਠਾ ਹੋਏ ਅਤੇ ਉਨ੍ਹਾਂ ਨੇ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਸਮੇਂ ਸਿਰ ਦਿੱਤਾ ਜਾਣਾ ਚਾਹੀਦਾ ਹੈ। ਜਿਸਦੇ ਚੱਲਦੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨ ਇਕੱਠਾ ਹੋਏ ਅਤੇ ਇੱਕ ਮੰਗ ਪੱਤਰ ਵੀ ਦਿੱਤਾ ਗਿਆ। 

ਕਾਬਿਲੇਗੌਰ ਹੈ ਕਿ ਪੰਜਾਬ ਚ ਪਿਛਲੇ ਕਈ ਦਿਨਾਂ ਤੋਂ ਮੀਂਹ ਅਤੇ ਗੜ੍ਹੇਮਾਰੀ ਤੋਂ ਕਿਸਾਨਾਂ ਦੀ ਫਸਲਾਂ ਤਬਾਹ ਕਰ ਦਿੱਤੀ ਗਈ ਹੈ ਜਿਸਦੇ ਚੱਲਦੇ ਕਿਸਾਨ ਹੁਣ ਚਿੰਤਾ ’ਚ ਨਜ਼ਰ ਆ ਰਹੇ ਹਨ ਜਿਸਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦਾ ਹਾਲ ਚਾਲ ਜਾਣਿਆ ਅਤੇ ਕਿਸਾਨਾਂ ਨੂੰ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਮੁਆਵਜਾ ਦੇਣ ਦੀ ਗੱਲ ਵੀ ਆਖੀ।

Related Post