ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ ’ਤੇ ਸਾਬਕਾ ਵਿਧਾਇਕ ਚੰਦੂਮਾਜਰਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਪਟਿਆਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਹੋਈ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

By  Aarti December 31st 2022 05:19 PM

ਪਟਿਆਲਾ: ਕੈਨੇਡਾ ਵਿਖੇ ਪਟਿਆਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁਖਦ ਖਬਰ ਸਾਹਮਣੇ ਆਈ ਸੀ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਰੋ ਰੋ ਕੇ ਬੂਰਾ ਹਾਲ ਹੋਇਆ ਪਿਆ ਹੈ।

ਉੱਥੇ ਹੀ ਦੂਜੇ ਪਾਸੇ ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਪਟਿਆਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਮੁਲਾਕਾਤ ਵੀ ਕੀਤੀ। 

ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਨੇ ਬ੍ਰੇਨ ਡ੍ਰੇਨ ਨੂੰ ਰੋਕਣ ਵਾਲੇ ਉਪਰਾਲੇ ’ਤੇ ਵੀ ਜ਼ੋਰ ਦਿੱਤਾ।

ਕਾਬਿਲੇਗੌਰ ਹੈ ਕਿ ਪਟਿਆਲਾ ਦਾ ਹਸ਼ੀਸ਼ ਸਿੰਘ ਸਿਰਫ਼ ਦੋ ਦਿਨ ਪਹਿਲਾਂ ਹੀ ਸਟੱਡੀ ਵੀਜ਼ੇ ਉਤੇ ਬਰੈਂਪਟਨ ਗਿਆ ਸੀ। ਹਸ਼ੀਸ਼ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਆਈ.ਐਸ. ਬਿੰਦਰਾ ਦਾ ਭਤੀਜਾ ਸੀ। ਹਾਲੇ ਪਰਿਵਾਰ ਇਸ ਗੱਲ ਦੀਆਂ ਖ਼ੁਸ਼ੀਆਂ ਮਨਾ ਰਿਹਾ ਸੀ ਕਿ ਉਨ੍ਹਾਂ ਦਾ ਪੁੱਤਰ ਕੈਨੇਡਾ ਚੱਲਾ ਗਿਆ ਹੈ ਪਰ ਸਿਰਫ਼ ਦੋ ਦਿਨ ਬਾਅਦ ਹਸ਼ੀਸ਼ ਸਿੰਘ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਮਗਰੋਂ ਘਰ ਵਿੱਚ ਮਾਤਮ ਛਾ ਗਿਆ।

ਦੱਸ ਦਈਏ ਕਿ ਇਸ ਦੁੱਖ ਦੀ ਘੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਤੇ ਹੋਰ ਵੱਖ-ਵੱਖ ਪਾਰਟੀ ਦੇ ਨੇਤਾਵਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦੇ ਪ੍ਰਗਟਾਵੇ ਕੀਤੇ ਹਨ।

< face="Raleway, sans-serif">-ਰਿਪੋਰਟਰ ਗਗਨਦੀਪ ਅਹੁਜਾ ਦੇ ਸਹਿਯੋਗ ਨਾਲ 

ਇਹ ਵੀ ਪੜ੍ਹੋ: ਜਗਜੋਤ ਸਿੰਘ ਸੋਹੀ ਚੁਣੇ ਗਏ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ

Related Post