ਜੀ-20 ਸੰਮੇਲਨ ਦੌਰਾਨ ਕੌਮੀ ਇਨਸਾਫ ਮੋਰਚੇ ਨੇ ਅੰਮ੍ਰਿਤਸਰ ਦੇ ਗੋਲਡਨ ਗੇਟ ’ਤੇ ਕੀਤਾ ਰੋਸ ਮੁਜ਼ਾਹਰਾ

ਗੁਰੂ ਨਗਰੀ ਅੰਮ੍ਰਿਤਸਰ ਵਿਖੇ ਚੱਲ ਰਹੇ ਜੀ-20 ਸੰਮੇਲਨ ਦੌਰਾਨ ਵੱਖ-ਵੱਖ ਦੇਸ਼ਾਂ ਤੋਂ ਆਏ ਡੈਲੀਗੇਟਸ ਜਿਥੇ ਆਪਸ ਸਿੱਖਿਆ ਖੇਤਰ ਦੀ ਹੋਰ ਬਿਹਤਰੀ ਲਈ ਵਿਚਾਰਾਂ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਕੌਮੀ ਇਨਸਾਫ ਮੋਰਚੇ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ’ਤੇ ਰੋਸ ਮੁਜ਼ਹਾਰਾ ਕੀਤਾ ਗਿਆ।

By  Aarti March 16th 2023 04:05 PM

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਵਿਖੇ ਚੱਲ ਰਹੇ ਜੀ-20 ਸੰਮੇਲਨ ਦੌਰਾਨ ਵੱਖ-ਵੱਖ ਦੇਸ਼ਾਂ ਤੋਂ ਆਏ ਡੈਲੀਗੇਟਸ ਜਿਥੇ ਆਪਸ ਸਿੱਖਿਆ ਖੇਤਰ ਦੀ ਹੋਰ ਬਿਹਤਰੀ ਲਈ ਵਿਚਾਰਾਂ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਕੌਮੀ ਇਨਸਾਫ ਮੋਰਚੇ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ ’ਤੇ ਰੋਸ ਮੁਜ਼ਹਾਰਾ ਕੀਤਾ ਗਿਆ। 

ਮਿਲੀ ਜਾਣਕਾਰੀ ਮੁਤਾਬਿਕ ਕੌਮੀ ਇਨਸਾਫ ਮੋਰਚੇ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਅੰਤਰਰਾਸ਼ਟਰੀ ਪੱਧਰ ’ਤੇ ਚੁੱਕਣ ਲਈ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰਨ ਆਏ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਜੀ 20 ’ਚ ਹਿੱਸਾ ਲੈਣ ਦੇ ਲਈ ਆਏ ਵੱਖ ਵੱਖ ਦੇਸ਼ਾਂ ਦੇ ਡੇਲੀਗੇਟਸ ਨੂੰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਜਾਣੂ ਕਰਵਾਉਣ ਲਈ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। 

ਪ੍ਰਦਰਸ਼ਨ ਕਰਨ ਆਏ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਅੱਗੇ ਕਿਹਾ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਇੰਟਰਨੈਸ਼ਨਲ ਮੁੱਦਾ ਬਣਾਉਣਾ ਹੈ,  ਵਿਦੇਸ਼ੀ ਲੋਕਾਂ ਨੂੰ ਦੱਸਣਾ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਵਿਚ ਘੱਟ ਗਿਣਤੀ ਸੁਰੱਖਿਅਤ ਨਹੀਂ ਹੈ। 

-ਰਿਪੋਰਟਰ ਮਨਿੰਦਰ ਮੋਂਗਾ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: Attack on Bus Conductor: ਟਿਕਟ ਮੰਗਣ 'ਤੇ ਬੱਸ ਕੰਡਕਟਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Related Post