ਸਿੱਖਾਂ ਦੇ ਚੌਥੇ ਤਖ਼ਤ ਦਮਦਮਾ ਸਾਹਿਬ ਕਰਵਾਇਆ ਜਾ ਰਿਹਾ ਵਿਸ਼ਾਲ ਦਸਤਾਰ-ਬੰਦੀ ਸਮਾਗਮ

ਦਸਤਾਰ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਦਸਤਾਰ ਬਨਣ ਲਈ ਉਤਸ਼ਾਹਤ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼ੁਰੂ ਕੀਤਾ ਗਿਆ ਦਸਤਾਰ ਬੰਦੀ ਸਮਾਗਮ ਤਹਿਤ ਹੁਣ ਦੂਜਾ ਦਸਤਾਰ-ਬੰਦੀ ਸਮਾਗਮ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 5 ਫਰਵਰੀ ਨੂੰ ਕਰਾਇਆ ਜਾ ਰਿਹਾ ਹੈ

By  Jasmeet Singh January 18th 2023 04:08 PM

ਬਠਿੰਡਾ, 18 ਜਨਵਰੀ: ਦਸਤਾਰ ਤੋਂ ਦੂਰ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਦਸਤਾਰ ਬਨਣ ਲਈ ਉਤਸ਼ਾਹਤ ਕਰਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼ੁਰੂ ਕੀਤਾ ਗਿਆ ਦਸਤਾਰ ਬੰਦੀ ਸਮਾਗਮ ਤਹਿਤ ਹੁਣ ਦੂਜਾ ਦਸਤਾਰ-ਬੰਦੀ ਸਮਾਗਮ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 5 ਫਰਵਰੀ ਨੂੰ ਕਰਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਦਮਦਮਾ ਸਾਹਿਬ ਵਿਖੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਤਖਤ ਸਾਹਿਬ ਇੰਚਾਰਜ ਗੁਰਪ੍ਰੀਤ ਸਿੰਘ ਝੱਬਰ ਤੋਂ ਇਲਾਵਾ ਵੱਡੀ ਗਿੱਣਤੀ ਸਿੱਖ ਪ੍ਰਚਾਰਕਾਂ ਨੇ ਸ਼ਿਰਕਤ ਕੀਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਭੇਜਣ ਦੀ ਅਪੀਲ ਕੀਤੀ ਹੈ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਪੰਜਾਬ ਦੀ ਪਹਿਚਾਣ ਦਸਤਾਰ ਨਾਲ ਹੀ ਹੈ, ਪਰ ਨੌਜਵਾਨ ਪੀੜ੍ਹੀ ਦਸਤਾਰਾਂ ਨੂੰ ਆਪਣੇ ਸਿਰਾਂ ਤੋਂ ਦੂਰ ਕਰਦੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਸਾਡਾ ਸੁਪਨਾ ਹੈ ਪੰਜਾਬ ਤੇ ਹਰ ਸਿੱਖ ਦੇ ਸਿਰ ਤੇ ਦਸਤਾਰ ਹੋਵੇ, ਜਿਸ ਨਾਲ ਸਾਡੀ ਪਹਿਚਾਣ ਗੁਆਚਦੀ ਜਾ ਰਹੀ ਹੈ। ਇਸ ਲਈ ਸ੍ਰੀ ਅਕਾਲ ਤਖਤ ਸਾਹਿਬ ਪਹਿਲਾ ਦਸਤਾਰ ਬੰਦੀ ਸਮਾਗਮ ਕੀਤਾ ਗਿਆ ਸੀ ਅਤੇ ਹੁਣ ਦੂਜਾ ਦਸਤਾਰ-ਬੰਦੀ ਸਮਾਗਮ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮੂਹ ਸੰਸਥਾਵਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 5 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਲਈ ਪ੍ਰਚਾਰਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿਚ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਮਾਗਮ ਵਿੱਚ ਭੇਜਿਆ ਜਾਵੇ।

ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਤਖਤ ਸਾਹਿਬ ਜੋਨ ਇੰਚਾਰਜ ਗੁਰਪ੍ਰੀਤ ਸਿੰਘ ਝੱਬਰ ਨੇ ਦੱਸਿਆ 5 ਫਰਵਰੀ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਵੇਕਲਾ ਉਪਰਾਲਾ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਕੀਤਾ ਦੂਜਾ ਕੌਮੀ ਦਸਤਾਰ-ਬੰਦੀ ਸਮਾਗਮ ਕੀਤਾ ਜਾ ਰਿਹਾ, ਉਨ੍ਹਾਂ ਦੱਸਿਆ ਕਿ ਜੋ ਸਕੂਲ ਬੱਚੇ ਲੈ ਕੇ ਪੁੱਜਣਗੇ ਉਨ੍ਹਾਂ ਸਕੂਲ ਪ੍ਰਬੰਧਕਾਂ ਦਾ ਵੀ ਸਨਮਾਨ ਕੀਤਾ ਜਾਵੇਗਾ।

Related Post