ਪੁਸਤਕ ਮੇਲੇ ਦੇ ਦੂਜੇ ਦਿਨ ਨੌਜਵਾਨਾਂ ਤੇ ਬੱਚਿਆਂ ਤੋਂ ਮਿਲਿਆ ਭਰਵਾਂ ਹੁੰਗਾਰਾ

By  Jasmeet Singh November 23rd 2022 04:37 PM

ਗਗਨਦੀਪ ਸਿੰਘ ਅਹੂਜਾ, (ਪਟਿਆਲਾ, 23 ਨਵੰਬਰ): ਪੰਜਾਬੀ ਯੁਨੀਵਰਸਿਟੀ, ਪਟਿਆਲਾ ਦੇ ਵਿਹੜੇ ਵਿੱਚ ਵਾਰਿਸ਼ ਸ਼ਾਹ ਦੀ ਜਨਮ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਪੁਸਤਕ ਮੇਲੇ ਦੇ ਦੂਜੇ ਦਿਨ ਨੌਜਵਾਨਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਉਥੇ ਹੀ ਇਸ ਪੁਸਤਕ ਮੇਲੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਕੂਲੀ ਬੱਚਿਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਕੇ ਪੁਸਤਕਾਂ ਦੀ ਖਰੀਦ ਕੀਤੀ। 

ਦੱਸ ਦਈਏ ਕਿ ਪੰਜਾਬੀ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਵੱਲੋਂ 8ਵਾਂ ਪੁਸਤਕ ਮੇਲਾ ਲਗਾਇਆ ਗਿਆ ਅਤੇ ਇਸ ਮੇਲੇ ਦੇ ਅੱਜ ਦੂਜੇ ਦਿਨ ਨੌਜਵਾਨ ਤੇ ਬੱਚਿਆਂ ਵੱਲੋਂ ਭਰਵਾਂ ਹੁੰਗਾਰਾ ਵੇਖਣ ਨੂੰ ਮਿਲਿਆ। ਇਸ ਮੌਕੇ ਪਬਲੀਕੇਸ਼ਨ ਬਿਊਰੋ ਦੇ ਮੁਖੀ ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਪੁਸਤਕ ਮੇਲੇ ਵਿੱਚ ਹੁਣ ਤੱਕ ਕਾਫ਼ੀ ਕਿਤਾਬਾਂ ਦੀ ਵਿਕਰੀ ਹੋ ਚੁੱਕੀ ਹੈ ਅਤੇ ਇਸ ਪੁਸਤਕ ਮੇਲੇ ਦੌਰਾਨ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ। 

ਉਨ੍ਹਾਂ ਦੱਸਿਆ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ੇੜੀ ਕਹਿਣਾ ਬਹੁਤ ਗਲਤ ਗੱਲ ਹੈ ਕਿਉਂਕਿ ਪੰਜਾਬ ਦਾ ਨੌਜਵਾਨ ਇਸ ਮੇਲੇ ਵਿੱਚ ਪੁਸਤਕਾਂ ਪੜ੍ਹਨ ਅਤੇ ਖਰੀਦਣ ਵਿਚ ਕਾਫ਼ੀ ਰੁਚੀ ਦਿਖਾ ਰਿਹਾ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਇਸ ਪੁਸਤਕ ਮੇਲੇ ਵਿੱਚ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਵੀ ਦਿੱਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਪੈਸੇ ਨਾ ਮਿਲਣ ਕਾਰਨ ਪੀਜੀਆਈ ਨੇ ਰੋਕਿਆ ਬੱਚਿਆਂ ਦਾ ਇਲਾਜ

ਇਸ ਮੌਕੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਜਖੇਪਲ ਤੋ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਪਹੁੰਚੇ ਪ੍ਰਿੰਸੀਪਲ ਬਲਜੀਤ ਸਿੰਘ ਜੰਮੂ ਨੇ ਇਸ ਪੁਸਤਕ ਮੇਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹੋ ਜਿਹੇ ਪੁਸਤਕ ਮੇਲੇ ਵਿਦਿਆਰਥੀਆਂ ਲਈ ਚਾਨਣ ਮੁਨਾਰਾ ਬਣ ਸਕਦੇ ਨੇ ਕਿਉਂਕਿ ਜੇਕਰ ਸਕੂਲੀ ਬੱਚੇ ਇਨ੍ਹਾਂ ਪੁਸਤਕ ਮੇਲਿਆਂ ਵਿਚ ਰੂਚੀ ਦਿਖਾਉਣ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਪੁਸਤਕ ਮੇਲੇ ਨੌਜਵਾਨਾਂ ਲਈ ਵਰਦਾਨ ਸਾਬਤ ਹੋ ਸਕਦੇ ਹਨ।

Related Post