Gurdaspur News : ਗੁਰਦਾਸਪੁਰ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁੱਠਭੇੜ , ਪੁਲਿਸ ਦੀ ਜਵਾਬੀ ਕਾਰਵਾਈ ਚ ਜ਼ਖਮੀ

Gurdaspur News : ਗੁਰਦਾਸਪੁਰ ਵਿੱਚ ਬੀਤੇ ਦਿਨੀਂ ਪੰਜਾਬ ਵਾਚ ਕੰਪਨੀ ਦੀ ਦੁਕਾਨ 'ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਇਸ ਸਬੰਧ ਵਿੱਚ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਅੱਜ ਯਾਨੀ ਮੰਗਲਵਾਰ ਨੂੰ ਪੁਲਿਸ ਅਤੇ ਉਪਰੋਕਤ ਅਪਰਾਧ ਕਰਨ ਵਾਲੇ ਬਦਮਾਸ਼ ਵਿਚਕਾਰ ਮੁੱਠਭੇੜ ਹੋਈ ਹੈ। ਇਹ ਘਟਨਾ ਗੁਰਦਾਸਪੁਰ ਦੇ ਬਾਬਰੀ ਬਾਈਪਾਸ ਅਤੇ ਨਵੀਪੁਰ ਦੇ ਵਿਚਕਾਰ ਗੰਦੇ ਨਾਲੇ ਦੇ ਰਸਤੇ 'ਤੇ ਵਾਪਰੀ

By  Shanker Badra July 22nd 2025 09:56 AM

Gurdaspur News : ਗੁਰਦਾਸਪੁਰ ਵਿੱਚ ਬੀਤੇ ਦਿਨੀਂ ਪੰਜਾਬ ਵਾਚ ਕੰਪਨੀ ਦੀ ਦੁਕਾਨ 'ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਇਸ ਸਬੰਧ ਵਿੱਚ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਅੱਜ ਯਾਨੀ ਮੰਗਲਵਾਰ ਨੂੰ ਪੁਲਿਸ ਅਤੇ ਉਪਰੋਕਤ ਅਪਰਾਧ ਕਰਨ ਵਾਲੇ ਬਦਮਾਸ਼ ਵਿਚਕਾਰ ਮੁੱਠਭੇੜ ਹੋਈ ਹੈ। ਇਹ ਘਟਨਾ ਗੁਰਦਾਸਪੁਰ ਦੇ ਬਾਬਰੀ ਬਾਈਪਾਸ ਅਤੇ ਨਵੀਪੁਰ ਦੇ ਵਿਚਕਾਰ ਗੰਦੇ ਨਾਲੇ ਦੇ ਰਸਤੇ 'ਤੇ ਵਾਪਰੀ। 

ਜਾਣਕਾਰੀ ਅਨੁਸਾਰ ਗੁਰਦਾਸਪੁਰ ਵਿੱਚ ਪੰਜਾਬ ਵਾਚ ਕੰਪਨੀ ਦੀ ਦੁਕਾਨ 'ਤੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੁਲਿਸ ਚੌਕਸ ਸੀ ਅਤੇ ਮੁਲਜ਼ਮਾਂ ਦੀ ਭਾਲ ਵਿੱਚ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਸੀ। ਅੱਜ ਸਵੇਰੇ ਪੁਲਿਸ ਟੀਮ ਨੇ ਇੱਕ ਸ਼ੱਕੀ ਨੌਜਵਾਨ ਨੂੰ ਬਿਨਾਂ ਨੰਬਰ ਪਲੇਟ ਵਾਲੇ ਪਲਸਰ ਬਾਈਕ 'ਤੇ ਆਉਂਦਾ ਦੇਖਿਆ। ਜਦੋਂ ਪੁਲਿਸ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਭੱਜ ਨਿਕਲਿਆ, ਜਿਸ ਦਾ ਪੁਲਿਸ ਵਲੋਂ ਲੰਮੇ ਸਮੇਂ ਤੱਕ ਪਿੱਛਾ ਕੀਤਾ ਗਿਆ।

ਇਸ ਤੋਂ ਬਾਅਦ ਪੁਲਿਸ ਦੀ ਇਕ ਹੋਰ ਟੁਕੜੀ ਉਸ ਦਾ ਪਿੱਛਾ ਕਰਦੀ ਹੋਈ ਬਬਰੀ ਬਾਈਪਾਸ ਅਤੇ ਨਵੀਪੁਰ ਦੇ ਵਿਚਾਲੇ ਪੈਂਦੇ ਗੰਦੇ ਨਾਲੇ ਦੇ ਰਸਤੇ ’ਤੇ ਪਹੁੰਚੀ ਤਾਂ ਉਸ ਵਲੋਂ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਆਪਣੀ ਸੁਰੱਖਿਆ ਲਈ ਪੁਲਿਸ ਵਲੋਂ ਜਵਾਬੀ ਕਾਰਵਾਈ ਕੀਤੀ ਗਈ। ਜਿਸ ਦੌਰਾਨ ਉਕਤ ਆਰੋਪੀ ਦੀ ਲੱਤ ਵਿਚ ਗੋਲੀ ਲੱਗੀ, ਜਿਸ ਕਾਰਨ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭਰਤੀ ਕਰਾ ਦਿੱਤਾ ਗਿਆ ਹੈ।

ਐਸ.ਐਸ.ਪੀ. ਗੁਰਦਾਸਪੁਰ ਨੇ ਦੱਸਿਆ ਕਿ ਨੌਜਵਾਨ ਦਾ ਨਾਮ ਰਾਹੁਲ ਗਿੱਲ ਹੈ ਅਤੇ ਉਹ ਗੁਰਦਾਸਪੁਰ ਦੇ ਗੀਤਾ ਭਵਨ ਰੋਡ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਹੀ ਪੰਜਾਬ ਵਾਚ ਕੰਪਨੀ ’ਤੇ ਹੋਏ ਹਮਲੇ ਵਿਚ ਰਾਹੁਲ ਗਿੱਲ ਵਲੋਂ ਦੁਕਾਨ ’ਤੇ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਅੱਜ ਵੀ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਸੀ, ਜਿਸ ਨੂੰ ਪੁਲਿਸ ਵਲੋਂ ਰੋਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਇਸ ਮਾਮਲੇ ਵਿਚ ਹੋਰ ਘੋਖ ਕਰ ਰਹੀ ਹੈ ਅਤੇ ਇਸ ਮਾਮਲੇ ਵਿਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਆਸ ਹੈ।

Related Post