ਐਕਟਿਵਾ ਸਵਾਰ ਨਸ਼ਾ ਤਸਕਰ ਕੋਲੋਂ ਕਰੋੜਾਂ ਦੀ ਹੈਰੋਇਨ ਬਰਾਮਦ

ਲੁਧਿਆਣਾ ਐੱਸ.ਟੀ.ਐੱਫ ਰੇਂਜ ਪੁਲਿਸ ਦੀ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੋਤੀ ਨਗਰ ਇਲਾਕੇ ਵਿੱਚ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਮਜ਼ਬੂਤ ਨਾਕਾਬੰਦੀ ਦੌਰਾਨ ਇੱਕ ਐਕਟਿਵਾ ਸਵਾਰ ਨੌਜਵਾਨ ਨੂੰ 920 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਜੱਸੀ ਕੁਮਾਰ ਵਾਸੀ ਭਗਤ ਸਿੰਘ ਨਗਰ ਲੁਧਿਆਣਾ ਵਜੋਂ ਹੋਈ ਹੈ।

By  Jasmeet Singh January 4th 2023 07:52 PM

ਨਵੀਨ ਸ਼ਰਮਾ, (ਲੁਧਿਆਣਾ, 4 ਜਨਵਰੀ): ਲੁਧਿਆਣਾ ਐੱਸ.ਟੀ.ਐੱਫ ਰੇਂਜ ਪੁਲਿਸ ਦੀ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੋਤੀ ਨਗਰ ਇਲਾਕੇ ਵਿੱਚ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਮਜ਼ਬੂਤ ਨਾਕਾਬੰਦੀ ਦੌਰਾਨ ਇੱਕ ਐਕਟਿਵਾ ਸਵਾਰ ਨੌਜਵਾਨ ਨੂੰ 920 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਜੱਸੀ ਕੁਮਾਰ ਵਾਸੀ ਭਗਤ ਸਿੰਘ ਨਗਰ ਲੁਧਿਆਣਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ: SYL ’ਤੇ ਪੰਜਾਬ ਤੇ ਹਰਿਆਣਾ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਜਾਣੋ ਪੂਰਾ ਮਾਮਲਾ

ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ/ਐੱਸ.ਟੀ.ਐੱਫ ਅਜੇ ਕੁਮਾਰ ਨੇ ਦੱਸਿਆ ਕਿ ਇੰਸੈਕਟਰ ਹਰਬੰਸ ਸਿੰਘ ਕੋਲ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਜੱਸੀ ਕਾਫ਼ੀ ਸਮੇਂ ਤੋਂ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰਦਾ ਆ ਰਿਹਾ ਹੈ ਅਤੇ ਅੱਜ ਵੀ ਉਸਨੇ ਮੋਤੀ ਨਗਰ ਸਾਇਡ ਤੋਂ E.W.S ਕਲੋਨੀ ਵਿੱਚ ਨਸ਼ੇ ਦੀ ਸਪਲਾਈ ਦੇਣ ਜਾਣਾ ਹੈ, ਖ਼ਬਰ ਪੱਕੀ ਭਰੋਸੇ ਯੋਗ ਸੀ, ਤਾਂ ਐੱਸ.ਟੀ.ਐੱਫ ਟੀਮ ਫੌਰਨ ਮੋਤੀ ਨਗਰ ਐਵਰੈਸਟ ਸਕੂਲ ਕੋਲ ਨਾਕਾਬੰਦੀ ਕਰਕੇ ਆਰੋਪੀ ਨੌਜਵਾਨ ਨੂੰ ਕਾਬੂ ਕਰ ਐਕਟਿਵਾ ਦੀ ਡਿੱਕੀ ਵਿੱਚ ਰੱਖੀ ਹੋਈ 920 ਗ੍ਰਾਮ ਹੈਰੋਇਨ ਬਰਾਮਦ ਕਰ ਲਈ। 

ਡੀ.ਐੱਸ.ਪੀ ਨੇ ਦੱਸਿਆ ਕਿ ਆਰੋਪੀ ਹੈਰੋਇਨ ਵੇਚਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਦਾ ਅਤੇ ਇਹ ਕਈ ਸਾਲਾਂ ਤੋਂ ਇਹ ਨਜਾਇਜ਼ ਧੰਦਾ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਆਰੋਪੀ ਖ਼ੁਦ ਵੀ ਨਸ਼ਾ ਕਰਨ ਦਾ ਆਦੀ ਹੈ ਅਤੇ ਨਸ਼ੇ ਦੀ ਪੂਰਤੀ ਲਈ ਨਸ਼ਾ ਵੇਚਣ ਲੱਗ ਗਿਆ। ਉਨ੍ਹਾਂ ਕਿਹਾ ਕਿ ਫ਼ਿਲਹਾਲ ਆਰੋਪੀ ਖ਼ਿਲਾਫ਼ ਥਾਣਾ ਐੱਸ.ਟੀ.ਐੱਫ ਮੁਹਾਲੀ ਵਿਖੇ NDPS ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

ਇਹ ਵੀ ਪੜ੍ਹੋ: ਬੇਰੁਜ਼ਗਾਰਾਂ ਵੱਲੋਂ CM ਮਾਨ ਦੀ ਰਿਹਾਇਸ਼ ਅੱਗੇ ਹੱਲਾ-ਬੋਲ

ਹੁਣ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸਦੇ ਨਾਲ ਹੋਰ ਕੌਣ ਕੌਣ ਇਸ ਨਜਾਇਜ਼ ਧੰਦੇ ਵਿੱਚ ਜੁੜੇ ਹੋਏ ਹਨ ਅਤੇ ਆਰੋਪੀ ਹੈਰੋਇਨ ਕਿੱਥੋਂ ਲਿਆਉਂਦਾ ਸੀ ਤੇ ਕਿੱਥੇ ਕਿੱਥੇ ਵੇਚਦਾ ਸੀ। ਉਧਰ ਸੂਤਰਾਂ ਦੀ ਮੰਨੀਏ ਤਾਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 5 ਕਰੋੜ ਰੁਪਏ ਦੇ ਨੇੜੇ ਤੇੜੇ ਦੱਸੀ ਜਾ ਰਹੀ ਹੈ।

Related Post