ਹੁਸ਼ਿਆਰਪੁਰ ਚਿੰਤਪੁਰਨੀ ਨੈਸ਼ਨਲ ਹਾਈਵੇ ਦੀ ਖਸਤਾ ਹਾਲਤ ਤੋਂ ਅੱਕੇ ਲੋਕਾਂ ਨੇ ਲਾਇਆ ਜਾਮ

ਹੁਸ਼ਿਆਰਪੁਰ ਚਿੰਤਪੁਰਨੀ ਦੀ ਖ਼ਸਤਾ ਹਾਲਤ ਤੋਂ ਪ੍ਰੇਸ਼ਾਨ ਲੋਕਾਂ ਨੇ ਅੱਜ ਇਕ ਵਾਰ ਫਿਰ ਨੈਸ਼ਨਲ ਹਾਈਵੇ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਤਿੰਨ ਥਾਵਾਂ ’ਤੇ ਜਾਮ ਲਗਾ ਦਿੱਤਾ।

By  Aarti February 7th 2023 04:45 PM

ਵਿੱਕੀ ਅਰੋੜਾ (ਹੁਸ਼ਿਆਰਪੁਰ, 7 ਫਰਵਰੀ): ਹੁਸ਼ਿਆਰਪੁਰ ਚਿੰਤਪੁਰਨੀ ਦੀ ਖ਼ਸਤਾ ਹਾਲਤ ਤੋਂ ਪ੍ਰੇਸ਼ਾਨ ਲੋਕਾਂ ਨੇ ਅੱਜ ਇਕ ਵਾਰ ਫਿਰ ਨੈਸ਼ਨਲ ਹਾਈਵੇ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਤਿੰਨ ਥਾਵਾਂ ’ਤੇ ਜਾਮ ਲਗਾ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਹਾਈਵੇ ਦੀ ਖਸਤਾ ਹਾਲਤ ਤੋਂ ਪਰੇਸ਼ਾਨ ਇਲਾਕਾ ਵਾਸੀਆਂ ਅਤੇ ਰਵਿਦਾਸ ਟਾਈਗਰ ਫੋਰਸ ਨੇ ਤਿੰਨ ਥਾਵਾਂ ’ਤੇ ਜਾਮ ਲਗਾ ਦਿੱਤਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। 


ਧਰਨਾ ਦੇ ਰਹੇ ਲੋਕਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਹੁਸ਼ਿਆਰਪੁਰ ਤੋਂ ਪੰਜਾਬ ਕੈਬਨਿਟ ’ਚ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮ ਸ਼ੰਕਰ ਜ਼ਿੰਪਾ ਲਗਾਤਾਰ ਇਕ ਦੂਜੇ ਨੂੰ ਜਿੰਮੇਵਾਰ ਠਹਿਰਾਉਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੰਤਰੀ ਜਿੰਪਾ ਨੇ ਤਾਂ ਛੇ ਵਾਰ ਇਸ ਮਾਰਗ ਦੀ ਮੁਰੰਮਤ ਕਰਵਾਉਣ ਦਾ ਦਾਅਵਾ ਅਤੇ ਵਾਅਦਾ ਕੀਤਾ ਪਰ ਇਸ ਮਾਰਗ ’ਤੇ ਕੋਈ ਮੁਰੰਮਤ ਨਹੀਂ ਹੋਈ ਸਗੋਂ ਮੁਰੰਮਤ ਦੇ ਨਾਂ ’ਤੇ ਇਕ ਦੋ ਵਾਰੀ ਮਿੱਟੀ ਪਾ ਦਿੱਤੀ ਗਈ ਜਿਸ ਨਾਲ ਮੁਸ਼ਕਿਲਾਂ ਹੋਰ ਵਧ ਗਈਆਂ। 


ਉਨ੍ਹਾਂ ਅੱਗੇ ਦੱਸਿਆ ਕਿ ਲਗਾਤਾਰ ਉੱਡ ਰਹੀ ਧੂੜ ਕਰਨ ਲੋਕ ਵੀ ਬਿਮਾਰ ਹੋ ਰਹੇ ਹਨ। ਇਨ੍ਹਾਂ ਹੀ ਨਹੀਂ ਖਸਤਾ ਹਾਲਤ ਕਾਰਨ ਹਰ ਰੋਜ਼ ਵੱਡੇ ਵੱਡੇ ਹਾਦਸੇ ਵਾਪਰ ਰਹੇ ਹਨ ਪਰ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਸਾਧੂ ਸਿੰਘ ਧਰਮਸੋਤ ਨੂੰ 3 ਦਿਨ ਦੇ ਵਿਜੀਲੈਂਸ ਰਿਮਾਂਡ 'ਤੇ ਭੇਜਿਆ

Related Post