ਸਟਿੱਕਰ ਲਾ ਕੇ ਅਸਲਾ ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ ਦੀ ਹਦਾਇਤ

ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਵਾਪਰੀਆਂ ਅਪਰਾਧਿਕ ਘਟਨਾਵਾਂ ਨੂੰ ਵੇਖਦੇ ਹੋਏ ਸੂਬੇ ਭਰ ਵਿੱਚ ਪੁਲਿਸ ਨੂੰ ਹਦਾਇਤ ਕੀਤੀ ਸੀ ਕਿ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਕਿਸੇ ਵਿਅਕਤੀ ਨੂੰ ਨਾ ਬਖ਼ਸ਼ਿਆ ਜਾਵੇ ਅਤੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

By  Jasmeet Singh January 2nd 2023 07:17 PM

ਮੁਨੀਸ਼ ਗਰਗ, (ਬਠਿੰਡਾ, 2 ਜਨਵਰੀ): ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਵਾਪਰੀਆਂ ਅਪਰਾਧਿਕ ਘਟਨਾਵਾਂ ਨੂੰ ਵੇਖਦੇ ਹੋਏ ਸੂਬੇ ਭਰ ਵਿੱਚ ਪੁਲਿਸ ਨੂੰ ਹਦਾਇਤ ਕੀਤੀ ਸੀ ਕਿ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਕਿਸੇ ਵਿਅਕਤੀ ਨੂੰ ਨਾ ਬਖ਼ਸ਼ਿਆ ਜਾਵੇ ਅਤੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਕੜੀ ਵਿੱਚ ਬਠਿੰਡਾ ਸ਼ਹਿਰ 'ਚ ਜਗ੍ਹਾ-ਜਗ੍ਹਾ 'ਤੇ ਵਿਕਣ ਵਾਲੇ ਸਕੂਲ ਬੈਗ, ਬਾਜ਼ਾਰਾਂ 'ਚ ਪਤੰਗਾਂ ਅਤੇ ਆਮ ਤੌਰ 'ਤੇ ਬਾਜ਼ਾਰਾਂ ਵਿੱਚ ਘੁੰਮ ਰਹੇ ਵਾਹਨਾਂ ਪਿੱਛੇ ਹਥਿਆਰਾਂ ਦੀਆਂ ਤਸਵੀਰਾਂ ਆਮ ਤੌਰ 'ਤੇ ਵੇਖੀਆਂ ਜਾਂਦੀਆਂ ਹਨ। ਜਿਸਦੇ ਚਲਦੇ ਹੁਣ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸਖ਼ਤ ਫੈਸਲਾ ਲੈਂਦੇ ਹੋਏ ਸਮੁੱਚੇ ਥਾਣਿਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੀਆਂ ਵਸਤੂਆਂ 'ਤੇ ਸਖ਼ਤੀ ਨਾਲ ਐਕਸ਼ਨ ਲਿਆ ਜਾਵੇ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਬਠਿੰਡਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮੁੱਚੇ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਵਾਹਨ, ਪਤੰਗ, ਬੈਗ ਆਦਿ 'ਤੇ ਸਖ਼ਤ ਨਜ਼ਰ ਰੱਖੀ ਜਾਵੇ। ਇਹੋ ਜਿਹੀਆਂ ਸਮਗਰੀਆਂ ਵੇਚਣ ਵਾਲੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਹਥਿਆਰਾਂ ਨੂੰ ਪ੍ਰਮੋਟ ਕਰਨ ਤੋਂ ਰੋਕ ਲੈ ਜਾਂ ਸਕੇ।

Related Post