ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ ਮਨਾਇਆ ਗਿਆ 'ਇੰਟਰਨੈਸ਼ਨਲ ਵੂਮੈਨਜ ਡੇੇ'

ਪੰਜਾਬ ਸਰਕਾਰ ਅਤੇ ਪੰਜਾਬ ਸਪੋਰਟਸ ਵਿਭਾਗ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ 8 ਮਾਰਚ 2023 ਤੋਂ 31 ਮਾਰਚ 2023 ਤੱਕ 'ਇੰਟਰਨੈਸ਼ਨਲ ਵੂਮੈਨਜ ਡੇ' ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਇੰਦਰਵੀਰ ਸਿੰਘ ਦੀ ਪ੍ਰਧਾਨਗੀ ਹੇਠ ਸਾਇਕਲਿੰਗ ਦਾ ਮੈਚ ਕਰਵਾਇਆ ਗਿਆ।

By  Jasmeet Singh March 14th 2023 05:26 PM -- Updated: March 14th 2023 05:32 PM

ਅੰਮ੍ਰਿਤਸਰ: ਪੰਜਾਬ ਸਰਕਾਰ ਅਤੇ ਪੰਜਾਬ ਸਪੋਰਟਸ ਵਿਭਾਗ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ 8 ਮਾਰਚ 2023 ਤੋਂ 31 ਮਾਰਚ 2023 ਤੱਕ 'ਇੰਟਰਨੈਸ਼ਨਲ ਵੂਮੈਨਜ ਡੇ' ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਇੰਦਰਵੀਰ ਸਿੰਘ ਦੀ ਪ੍ਰਧਾਨਗੀ ਹੇਠ ਸਾਇਕਲਿੰਗ ਦਾ ਮੈਚ ਕਰਵਾਇਆ ਗਿਆ। 

ਇੰਦਰਵੀਰ ਸਿੰਘ ਨੇ ਜਾਣਕਾਰੀ ਦਿੰਦੀਆ ਦੱਸਿਆ ਕਿ 'ਇੰਟਰਨੈਸ਼ਨਲ ਵੂਮੈਨ ਡੇ' ਦੇ ਮੈਚਾ ਨੂੰ ਸੁੱਚਝੇ ਢੰਗ ਨਾਲ ਕਰਵਾਉਣ ਲਈ ਸਿਮਰਨਜੀਤ ਸਿੰਘ ਸਾਇਕਲਿੰਗ ਕੋਚ ਨੂੰ ਨੋਡਲ ਅਫਸਰ ਲਗਾਇਆ ਗਿਆ ਹੈ। ਅੱਜ ਗੁਰੂ ਨਾਨਕ ਯੁਨੀਵਰਸਿਟੀ ਵਿਖੇ ਕਰਵਾਏ ਗਏ ਸਾਇਕਲਿੰਗ ਮੈਚ ਵਿੱਚ ਕੁੱਲ 28 ਮਹਿਲਾ ਖਿਡਾਰਨਾਂ ਨੇ ਭਾਗ ਲਿਆ। 

ਸਾਰੀਆਂ ਹੀ ਖਿਡਾਰਨਾਂ ਨੇ ਬਹੁਤ ਹੀ ਜੋਸ਼ ਨਾਲ ਇਸ ਸਾਈਕਿਲ ਰੇਸ ਵਿੱਚ ਸ਼ਿਰਕਤ ਕੀਤੀ। ਇਹ ਰੇਸ ਬਹੁਤ ਹੀ ਦਿਲਚਸਪ ਅਤੇ ਸੰਘਰਸ਼ਪੂਰਨ ਰਹੀ। ਇਸ ਵਿੱਚ ਸਭ ਖਿਡਾਰਨਾਂ ਨੂੰ ਪਿੱਛੇ ਛੱਡਦੇ ਹੋਏ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ, ਦਮਨਪ੍ਰੀਤ ਕੌਰ ਨੇ ਦੂਜਾ ਅਤੇ ਜਪਨੂਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।  

ਮੈਚ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਹੀ ਖਿਡਾਰਨਾਂ ਨੂੰ ਜ਼ਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਵੱਲੋਂ ਟੀ—ਸ਼ਰਟਸ ਵੰਡੀਆ ਗਈਆਂ। ਜਿਲ੍ਹਾ ਸਪੋਰਟਸ ਅਫ਼ਸਰ ਇੰਦਰਵੀਰ ਸਿੰਘ ਨੇ ਖਿਡਾਰਨਾਂ ਨੂੰ ਵੂਮੈਨ ਸਸ਼ਤੀਕਰਨ ਦਾ ਮਹੱਤਵ ਬਾਰੇ ਦੱਸਿਆ ਅਤੇ ਖੇਡਾਂ ਵਿੱਚ ਮਹਿਲਾਵਾਂ ਨੂੰ ਹੋਰ ਵੀ ਵੱਧ—ਚੱੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਸਮਾਜ ਅਤੇ ਦੇਸ਼ ਵਿੱਚ ਆਪਣਾ ਨਾਮ ਰੋਸ਼ਨ ਕਰ ਸਕਣ। 

Related Post