Faridkot Internet Services Suspended : ਫਰੀਦਕੋਟ ਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜਿਹਾ ਕਦਮ

Faridkot Internet Services Suspended : ਫਰੀਦਕੋਟ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਰਾਤ ਨੂੰ ਜ਼ਿਲ੍ਹੇ ਵਿੱਚ ਬਲੈਕਆਊਟ ਰਿਹਾ। ਇਸ ਦੇ ਨਾਲ ਹੀ ਰਾਤ ਨੂੰ ਹੀ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਪ੍ਰਸ਼ਾਸਨ ਦੇ ਅਨੁਸਾਰ ਇਹ ਕਾਰਵਾਈ ਤਣਾਅਪੂਰਨ ਮਾਹੌਲ ਦੇ ਵਿਚਕਾਰ ਅਫਵਾਹਾਂ ਫੈਲਣ ਤੋਂ ਰੋਕਣ ਲਈ ਕੀਤੀ ਗਈ

By  Shanker Badra May 9th 2025 09:14 AM -- Updated: May 9th 2025 11:36 AM

Faridkot Internet Services Suspended : ਫਰੀਦਕੋਟ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਰਾਤ ਨੂੰ ਜ਼ਿਲ੍ਹੇ ਵਿੱਚ ਬਲੈਕਆਊਟ ਰਿਹਾ। ਇਸ ਦੇ ਨਾਲ ਹੀ ਰਾਤ ਨੂੰ ਹੀ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਪ੍ਰਸ਼ਾਸਨ ਦੇ ਅਨੁਸਾਰ ਇਹ ਕਾਰਵਾਈ ਤਣਾਅਪੂਰਨ ਮਾਹੌਲ ਦੇ ਵਿਚਕਾਰ ਅਫਵਾਹਾਂ ਫੈਲਣ ਤੋਂ ਰੋਕਣ ਲਈ ਕੀਤੀ ਗਈ ਹੈ।

 ਫਰੀਦਕੋਟ 'ਚ ਕਰੀਬ 12 ਘੰਟਿਆਂ ਬਾਅਦ ਮੁੜ ਸ਼ੁਰੂ ਹੋਈ ਮੋਬਾਈਲ ਇੰਟਰਨੈੱਟ ਸੇਵਾ

ਫਰੀਦਕੋਟ 'ਚ ਕਰੀਬ 12 ਘੰਟਿਆਂ ਬਾਅਦ ਮੋਬਾਈਲ ਇੰਟਰਨੈੱਟ ਸੇਵਾ ਮੁੜ ਸ਼ੁਰੂ ਹੋ ਗਈ ਹੈ। ਰਾਤ ਕਰੀਬ 11 ਵਜੇ ਤੋਂ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ ਸਨ। ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਅਜਿਹਾ ਕਦਮ ਚੁੱਕਿਆ ਸੀ।   

ਜਾਣਕਾਰੀ ਅਨੁਸਾਰ ਵੀਰਵਾਰ ਰਾਤ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਸੋਸ਼ਲ ਮੀਡੀਆ 'ਤੇ ਕੁਝ ਪਿੰਡਾਂ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦੇਣ ਬਾਰੇ ਪੋਸਟਾਂ ਸਾਹਮਣੇ ਆਉਣ ਲੱਗੀਆਂ। ਹਾਲਾਂਕਿ, ਪ੍ਰਸ਼ਾਸਨ ਦੀ ਜਾਂਚ ਦੌਰਾਨ ਕਿਸੇ ਵੀ ਜਗ੍ਹਾ 'ਤੇ ਅਜਿਹੇ ਧਮਾਕੇ ਨਹੀਂ ਹੋਏ। ਅਜਿਹੀਆਂ ਅਫਵਾਹਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੇ ਹੁਕਮਾਂ 'ਤੇ ਅੱਧੀ ਰਾਤ 12:00 ਵਜੇ ਦੇ ਕਰੀਬ ਫਰੀਦਕੋਟ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ।

ਹਾਲਾਂਕਿ, ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਚੱਲ ਰਹੀਆਂ ਹਨ ਪਰ ਫਰੀਦਕੋਟ ਵਿੱਚ ਇੰਟਰਨੈੱਟ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ।

ਇਸ ਮਾਮਲੇ ਵਿੱਚ ਸਮਾਜ ਸੇਵਕ ਅਮਨ ਵੜਿੰਗ ਨੇ ਕਿਹਾ ਕਿ ਭਾਵੇਂ ਪ੍ਰਸ਼ਾਸਨ ਨੇ ਇਹ ਕਦਮ ਅਫਵਾਹਾਂ ਦੇ ਫੈਲਣ ਨੂੰ ਰੋਕਣ ਲਈ ਚੁੱਕਿਆ ਹੈ ਪਰ ਇੰਟਰਨੈੱਟ ਬੰਦ ਹੋਣ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਉਨ੍ਹਾਂ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਦੋ ਦਿਨ ਪਹਿਲਾਂ ਹੋਈ ਮੌਕ ਡ੍ਰਿਲ ਦੌਰਾਨ ਪ੍ਰਸ਼ਾਸਨ ਦੇ ਸਾਇਰਨ ਨਾ ਸੁਣਾਈ ਦੇਣ 'ਤੇ ਵੀ ਸਵਾਲ ਉਠਾਏ।

Related Post