ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ ’ਚ 4 ਫਰਵਰੀ ਨੂੰ ਛੁੱਟੀ ਦਾ ਐਲਾਨ

ਜਲੰਧਰ ਪ੍ਰਸ਼ਾਸਨ ਵੱਲੋਂ 4 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

By  Aarti February 1st 2023 05:43 PM -- Updated: February 4th 2023 01:47 PM

ਜਲੰਧਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 4 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ’ਚ ਦੱਸਿਆ ਗਿਆ ਹੈ ਕਿ ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਲੰਧਰ 'ਚ 4 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਨੋਟੀਫਿਕੇਸ਼ਨ ਮੁਤਾਬਿਕ ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਿਤੀ 4 ਫਰਵਰੀ 2023 ਨੂੰ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਨਗਰ ਕੀਰਤਨ ਕਰਕੇ ਸ਼ਹਿਰ ਦੇ ਟ੍ਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ। ਇਸ ਲਈ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਅੰਦਰ ਆਉਂਦੇ ਸਾਰੇ ਸਰਕਾਰੀ, ਗੈਰ ਸਰਕਾਰੀ ਸਕੂਲਾਂ, ਕਾਲਜਾਂ ਅਤੇ ਪੰਜਾਬ ਸਰਕਾਰ ਦੇ ਅਦਾਰਿਆਂ ਵਿੱਚ 4 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

-ਰਿਪੋਰਟਰ ਪਤਰਸ ਮਸੀਹ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: ਨਸ਼ਾ ਪੰਜਾਬ ਦੇ ਸਕੂਲਾਂ ਤੱਕ ਪਹੁੰਚ ਚੁੱਕਿਆ: ਬਨਵਾਰੀ ਲਾਲ ਪਰੋਹਿਤ

Related Post