ਜਲੰਧਰ ਵਿਖੇ ਸੋਮਵਾਰ ਨੂੰ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਅਗਲੇ ਹੁਕਮਾਂ ਤੱਕ ਮੁਲਤਵੀ

ਮਾਲ ਵਿਭਾਗ ਨਾਲ ਸਬੰਧਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ 20 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਇੱਥੇ ਲਗਾਈ ਜਾਣ ਵਾਲੀ 'ਜਨ ਮਾਲ ਲੋਕ ਅਦਾਲਤ' ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਹਾਲਤਾਂ ਦੇ ਮੱਦੇਨਜਰ ਕੱਲ (ਸੋਮਵਾਰ) ਨੂੰ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਨੂੰ ਮੁਲਤਵੀ ਕੀਤਾ ਗਿਆ ਹੈ।

By  Ramandeep Kaur March 19th 2023 12:57 PM

ਜਲੰਧਰ: ਮਾਲ ਵਿਭਾਗ ਨਾਲ ਸਬੰਧਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ 20 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਇੱਥੇ ਲਗਾਈ ਜਾਣ ਵਾਲੀ 'ਜਨ ਮਾਲ ਲੋਕ ਅਦਾਲਤ' ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਹਾਲਤਾਂ ਦੇ ਮੱਦੇਨਜਰ ਕੱਲ (ਸੋਮਵਾਰ) ਨੂੰ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਨੂੰ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਨਵੀਂ ਤਾਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ । 

ਜਿਕਰਯੋਗ ਹੈ ਕਿ ਸੋਮਵਾਰ ਨੂੰ ਜਲੰਧਰ ਵਿਖੇ ਜਨ ਮਾਲ ਲੋਕ ਅਦਾਲਤ ਦੀ ਜਲ਼ੰਧਰ ਦੇ ਡਿਪਟੀ ਕਮਿਸ਼ਨਰ, ਦਫਤਰ ਤੋਂ ਸ਼ੁਰੂਆਤ ਹੋਣੀ ਸੀ, ਜਿਸ ਵਿੱਚ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਲ ਮਹਿਕਮੇ ਨਾਲ ਸੰਬੰਧਤ ਲੋਕਾਂ ਦੀ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕਰਨਾ ਸੀ।

ਇਹ ਵੀ ਪੜ੍ਹੋ: Amritpal Singh: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਤਲਵੰਡੀ ਸਾਬੋ ਅੰਦਰ ਵੀ ਪੁਲਿਸ ਦੀ ਚੌਕਸੀ

Related Post