ਬਠਿੰਡਾ ’ਚ ਕਈ ਥਾਵਾਂ ’ਤੇ ਲਿਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਬਠਿੰਡਾ ਦੇ ਵਿਚ ਕਈ ਥਾਵਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ। ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਮੌਕੇ ’ਤੇ ਪਹੁੰਚੀ ਅਤੇ ਇਨ੍ਹਾਂ ਨਾਅਰਿਆਂ ਨੂੰ ਕਾਲਖ ਨਾਲ ਸਾਫ ਕੀਤਾ ਗਿਆ।

By  Aarti January 24th 2023 02:29 PM

ਮੁਨੀਸ਼ ਗਰਗ (ਬਠਿੰਡਾ, 24 ਜਨਵਰੀ): ਜ਼ਿਲ੍ਹੇ ’ਚ 26 ਜਨਵਰੀ ਨੂੰ ਬਠਿੰਡਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਆ ਰਹੇ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਅੱਜ ਬਠਿੰਡਾ ਦੇ ਵਿਚ ਕਈ ਥਾਵਾਂ ਉੱਪਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ। 

ਮਿਲੀ ਜਾਣਕਾਰੀ ਮੁਤਾਬਿਕ ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਾਦਲ ਰੋਡ ਨੈਸ਼ਨਲ ਫਰਟੀਲਾਈਜ਼ਰ ਦੀਆਂ ਦੀਵਾਰਾਂ ’ਤੇ ਅਤੇ ਮੰਦਰ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ। ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ’ਤੇ ਪੁਲਿਸ ਪ੍ਰਸ਼ਾਸਨ ਪਹੁੰਚੀਆਂ ਅਤੇ ਉਹਨਾਂ ਵੱਲੋ ਲਿਖੇ ਹੋਏ ਨਾਅਰਿਆਂ ਨੂੰ ਕਾਲਖ ਨਾਲ ਸਾਫ ਕੀਤਾ ਗਿਆ। 

26 ਜਨਵਰੀ ਤੋਂ ਪਹਿਲਾਂ ਸ਼ਹਿਰ ਵਿੱਚ ਵਾਪਰੀ ਇਸ ਘਟਨਾ ਕਾਰਨ ਜਿੱਥੇ ਦਹਿਸ਼ਤ ਦਾ ਮਾਹੌਲ ਹੈ। ਉੱਥੇ ਹੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜੇ ਹੋ ਰਹੇ ਹਨ ਕਿਉਂਕਿ  ਦੋ ਦਿਨ ਬਾਅਦ 26 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ ਤਿਰੰਗਾ ਝੰਡਾ ਲਹਿਰਾਇਆ ਜਾਣਾ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਸਾਸ਼ਨ ਵੱਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ।  

ਉਥੇ ਹੀ ਐਸਐਸਪੀ ਬਠਿੰਡਾ ਜੇ ਏਲਨਚੀਅਨ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜ਼ਿਆਦਾਤਰ ਥਾਂਵਾਂ ਉਨ੍ਹਾਂ ਵੱਲੋਂ ਕਵਰ ਕੀਤੀਆਂ ਗਈਆਂ ਹਨ ਲੁਕਵੀਆਂ ਥਾਵਾਂ ’ਤੇ ਅਜਿਹੇ ਨਾਅਰੇ ਲਿਖੇ ਗਏ ਹਨ ਪਰ ਫਿਰ ਵੀ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ: ਸਮਾਗਮ 'ਚ 'ਆਪ' ਵਿਧਾਇਕ ਤੇ ਹਲਕਾ ਇੰਚਾਰਜ ਮਾਈਕ ਨੂੰ ਲੈ ਕੇ ਭਿੜੇ

Related Post