CBI ਵੱਲੋਂ ਕਿਸਾਨ ਆਗੂਆਂ ਦੇ ਘਰ ਕੀਤੀ ਛਾਪੇਮਾਰੀ ਕਿਸਾਨੀ ਲਹਿਰ ’ਤੇ ਹਮਲਾ - ਕਿਰਤੀ ਕਿਸਾਨ ਯੂਨੀਅਨ

ਕਿਰਤੀ ਕਿਸਾਨ ਯੂਨੀਅਨ ਨੇ ਸੀਬੀਆਈ ਵਲੋਂ ‌ਪੰਜਾਬ ਦੇ ਕਿਸਾਨ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਸਤਨਾਮ ਸਿੰਘ ਬਹਿਰੂ ਦੇ ਘਰਾਂ ’ਚ ਮਾਰੇ ਗਏ ਛਾਪਿਆ ਦੀ ਜ਼ੋਰਦਾਰ ਨਿਖੇਧੀ ਕੀਤੀ।

By  Aarti February 22nd 2023 12:52 PM

ਗਗਨਦੀਪ ਅਹੁਜਾ (ਪਟਿਆਲਾ, 22 ਫਰਵਰੀ): ਕਿਰਤੀ ਕਿਸਾਨ ਯੂਨੀਅਨ ਨੇ ਸੀਬੀਆਈ ਵਲੋਂ ‌ਪੰਜਾਬ ਦੇ ਕਿਸਾਨ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਸਤਨਾਮ ਸਿੰਘ ਬਹਿਰੂ ਦੇ ਘਰਾਂ ’ਚ ਮਾਰੇ ਗਏ ਛਾਪਿਆ ਦੀ ਜ਼ੋਰਦਾਰ ਨਿਖੇਧੀ ਕੀਤੀ। ਕਿਰਤੀ ਕਿਸਾਨ ਯੂਨੀਅਨ ਨੇ ਇਸ ਕਾਰਵਾਈ ਨੂੰ ਕੇਂਦਰ ਦੀ ਮੋਦੀ ਸਰਕਾਰ ਦਾ ਦੇਸ਼ ਦੀ ਕਿਸਾਨ ਲਹਿਰ ਉੱਪਰ ਹਮਲਾ ਕਰਾਰ ਦਿੱਤਾ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਿਰਭੈ ਸਿੰਘ ਢੁੱਡੀਕੇ,ਮੀਤ-ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਰਾਮਿੰਦਰ ਸਿੰਘ ਪਟਿਆਲਾ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਦਿੱਲੀ ਤੋਂ ਆਈ ਸੀਬੀਆਈ ਟੀਮਾਂ ਨੇ ਦੋਵਾਂ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ ਦੌਰਾਨ ਨਾ ਸਿਰਫ ਫਰੋਲਾ ਫਰਾਲੀ ਕੀਤੀ ਬਲਕਿ ਆਗੂਆਂ ਦੇ ਫੋਨ ਵੀ ਜ਼ਬਤ ਕੀਤੇ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਲਹਿਰ ਦੇ ਆਗੂਆਂ ਨੂੰ ਡਰਾਉਣ ਦੇ ਮਕਸਦ ਨਾਲ ਕੋਝੇ ਹੱਥਕੰਡਿਆਂ ਨੂੰ ਅਪਨਾਉਣ ਦੇ ਰਾਹ ਪੈ ਗਈ ਹੈ। ਉਨ੍ਹਾਂ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਸ ਦੇ ਅਜਿਹੇ ਯਤਨਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ: ਮਾਨ ਸਰਕਾਰ ਨੂੰ ਬਜਟ ਤੋਂ ਪਹਿਲਾਂ ਆਰਥਿਕਤਾ 'ਤੇ ਵਾਈਟ ਪੇਪਰ ਲਿਆਉਣਾ ਚਾਹੀਦੈ : ਬਾਜਵਾ

Related Post