ਲੁਧਿਆਣਾ ਪੁਲਿਸ ਵੱਲੋਂ ਧਮਕੀਆਂ ਦੇਣ ਤੇ ਫਿਰੌਤੀ ਮੰਗਣ ਵਾਲੇ 2 ਵਿਅਕਤੀ ਗ੍ਰਿਫਤਾਰ

By  Jasmeet Singh December 12th 2022 05:21 PM

ਨਵੀਨ ਸ਼ਰਮਾ, 12 ਦਸੰਬਰ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ 'ਚ ਧਮਕਾਉਣ ਅਤੇ ਫਿਰੌਤੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਇਸੇ ਕੜੀ 'ਚ ਲੁਧਿਆਣਾ 'ਚ ਵੀ ਇਕ ਵਪਾਰੀ ਨੂੰ ਫੋਨ 'ਤੇ ਧਮਕੀਆਂ ਦੇ ਕੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਜਿਸ 'ਤੇ ਲੁਧਿਆਣਾ ਪੁਲਿਸ ਨੇ ਪੈਸੇ ਦੀ ਮੰਗ ਕਰ ਰਹੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। 

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੁਧਿਆਣਾ ਦੇ ਇੱਕ ਵਪਾਰੀ ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਲੁਧਿਆਣਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ ਅਤੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਵਪਾਰੀ ਦੇ ਪੁਰਾਣੇ ਜਾਣਕਾਰ ਹਨ ਤੇ ਕਾਰੋਬਾਰੀ ਨੂੰ ਨਰਮ ਨਿਸ਼ਾਨਾ ਬਣਾ ਕੇ ਫਿਰੌਤੀ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਸੂਬੇ ’ਚ 2,93,975 ਦਿਵਿਆਂਗਜਨਾਂ ਨੂੰ UDID ਕਾਰਡ ਜਾਰੀ: ਡਾ. ਬਲਜੀਤ ਕੌਰ

ਪੁਲਿਸ ਨੇ ਦੱਸਿਆ ਕਿ ਜਾਂਚ ਦੌਰਾਨ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਜਲੰਧਰ ਜ਼ਿਲ੍ਹੇ ਤੋਂ ਉਕਤ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਪਰਾਧਿਕ ਗਤੀਵਿਧੀਆਂ 'ਚ ਸਰਗਰਮ ਲੋਕਾਂ ਨੂੰ ਚਿਤਾਵਨੀ ਦਿੱਤੀ ਜਾਂਦੀ ਹੈ ਕਿ ਹੁਣ ਉਨ੍ਹਾਂ 'ਤੇ ਨਜ਼ਰ ਰੱਖੀ ਜਾ ਰਹੀ ਅਤੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Related Post