ਕਾਰ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਤ ਤੇ ਤਿੰਨ ਜ਼ਖ਼ਮੀ

ਬਟਾਲਾ ਦੇ ਕਲਾਨੌਰ ਦੇ ਨੇੜੇ ਤੜਕਸਾਰ ਇੱਕ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

By  Aarti February 4th 2023 06:32 PM

ਰਵੀਬਖਸ਼ ਸਿੰਘ ਅਰਸ਼ੀ (ਗੁਰਦਾਸਪੁਰ, 4 ਫਰਵਰੀ): ਬਟਾਲਾ ਦੇ ਕਲਾਨੌਰ ਦੇ ਨੇੜੇ ਤੜਕਸਾਰ ਇੱਕ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਇੱਕ ਕਾਰ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਉਹ ਦਰਖਤ ਨਾਲ ਜਾ ਟਕਰਾਈ ਜਿਸ ਕਾਰਨ ਮੌਕੇ ’ਤੇ ਹੀ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਤਿੰਨ ਨੌਜਵਾਨ ਜ਼ਖਮੀ ਹੋ ਗਏ। 

ਦੱਸ ਦਈਏ ਕਿ ਹਾਦਸੇ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਰਣਬੀਰ ਸਿੰਘ ਮੌਕੇ ’ਤੇ ਪਹੁੰਚੇ। ਜਿਨ੍ਹਾਂ ਨੇ ਜ਼ਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਅਤੇ ਪੀੜਤਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੁਚਿਤ ਕੀਤਾ। 

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ 5 ਨੌਜਵਾਨ ਇੱਕ ਕਾਰ ਵਿੱਚ ਸਵਾਰ ਹੋ ਕੇ ਕਲਾਨੌਰ ਸਾਈਡ ਵੱਲ ਜਾ ਰਹੇ ਸਨ ਕਿ ਜਦੋਂ ਉਹ ਕਲਾਨੌਰ-ਬਟਾਲਾ ਰੋਡ ’ਤੇ ਪਿੰਡ ਕਚਹਿਰੀ ਮੀਆਂ ਸਾਹਬ ਨੇੜੇ ਪੁੱਜੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਜਾਣ ਕਾਰਨ ਕਾਰ ਦੀ ਟੱਕਰ ਹੋ ਗਈ। ਜਿਸ ਤੋਂ ਬਾਅਦ ਕਾਰ ਪਲਟ ਗਈ ਅਤੇ ਖੇਤਾਂ ਵਿੱਚ ਜਾ ਡਿੱਗੀ। ਗੱਡੀ ’ਚ ਪੰਜ ਨੌਜਵਾਨ ਸਵਾਰ ਸੀ ਜਿਨ੍ਹਾਂ ਚੋਂ ਦੋ ਦੀ ਮੌਤ ਹੋ ਗਈ ਜਦਕਿ ਬਾਕੀਆਂ ਨੂੰ ਜ਼ਖਮੀ ਹਾਲਤ ਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ: ਬਠਿੰਡਾ ਸੀਆਈਏ 2 ਨੇ 10 ਪਿਸਤੌਲਾਂ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ


Related Post