ਪਰਵਾਸੀ ਮਜ਼ਦੂਰ ਨਾਲ ਕੁੱਟਮਾਰ ਮਗਰੋਂ ਘਰਾਂ ਨੂੰ ਤਾਲੇ ਲਾ SSP ਦਫ਼ਤਰ ਪਹੁੰਚੇ ਸਾਥੀ ਮਜ਼ਦੂਰ

By  Jasmeet Singh December 16th 2022 02:29 PM

ਮੁਨੀਸ਼ ਗਰਗ, 16 ਦਸੰਬਰ: ਬਠਿੰਡਾ ਦੇ ਪ੍ਰਤਾਪ ਨਗਰ ਵਿੱਚ ਰਹਿੰਦੇ ਪਰਵਾਸੀ ਮਜ਼ਦੂਰਾਂ ਨੇ ਅੱਜ ਆਪਣੇ ਘਰਾਂ ਨੂੰ ਤਾਲੇ ਲਾ ਕੇ ਚਾਬੀਆਂ ਬਠਿੰਡਾ ਪੁਲਿਸ ਦੇ ਐੱਸਐੱਸਪੀ ਨੂੰ ਸੌਂਪ ਦਿੱਤੀਆਂ। ਇਨ੍ਹਾਂ ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰਦੇ ਕਿਉਂਕਿ ਉਨ੍ਹਾਂ ਦੇ ਇੱਕ ਸਾਥੀ ਦੀ ਕੁਝ ਲੋਕਾਂ ਨੇ ਕੁੱਟਮਾਰ ਕੀਤੀ। ਉਨ੍ਹਾਂ ਵਿਰੋਧ ਕਰਦਿਆਂ ਦੱਸਿਆ ਕਿ ਇਨ੍ਹਾਂ ਸਭ ਕੁਝ ਹੋਣ ਦੇ ਬਾਵਜੂਦ ਵੀ ਪੁਲਿਸ ਨੇ ਅਜੇ ਤੱਕ ਉਨ੍ਹਾਂ ਦਾ ਮਾਮਲਾ ਦਰਜ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ: ਪੁਲਿਸ ਹਿਰਾਸਤੀ ਮੌਤ ਮਗਰੋਂ ਪਰਿਵਾਰ ਨੂੰ ਮਿਲੇਗਾ 7.50 ਲੱਖ ਦਾ ਮੁਆਵਜ਼ਾ

ਜਿਸ ਦੇ ਚਲਦਿਆਂ ਗੁੱਸੇ 'ਚ ਆਏ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਚਾਬੀਆਂ ਐੱਸਐੱਸਪੀ ਨੂੰ ਸੌਂਪ ਦਿੱਤੀਆਂ, ਦੂਜੇ ਪਾਸੇ ਐੱਸਐੱਸਪੀ ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਪਹਿਲਾਂ ਵੀ ਕਾਰਵਾਈ ਕੀਤੀ ਸੀ ਤੇ ਹੁਣ ਵੀ ਕਰਾਂਗੇ।

ਆਪਣੇ ਘਰਾਂ ਦੀਆਂ ਚਾਬੀਆਂ ਹੱਥਾਂ ਵਿੱਚ ਲੈ ਕੇ ਐੱਸਐੱਸਪੀ ਦਫ਼ਤਰ ਦੇ ਬਾਹਰ ਪੁੱਜੇ ਪ੍ਰਤਾਪ ਨਗਰ ਦੇ ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਉਨ੍ਹਾਂ ਲਈ ਰਹਿਣ ਲਈ ਸੁਰੱਖਿਅਤ ਨਹੀਂ ਹੈ। ਜਿਸ ਕਾਰਨ ਅੱਜ ਉਨ੍ਹਾਂ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਚਾਬੀਆਂ ਐੱਸਐੱਸਪੀ ਸਾਬ ਨੂੰ ਸੌਂਪ ਦਿੱਤੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੁਝ ਸਾਥੀਆਂ ਨਾਲ ਲਗਾਤਾਰ ਕੁੱਟਮਾਰ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਵੀ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। 

ਇਹ ਵੀ ਪੜ੍ਹੋ: ਤਰਨਤਾਰਨ RPG ਅਟੈਕ: ਅਸੀਂ ਮਾਮਲੇ ਨੂੰ ਸੁਲਝਾ ਲਿਆ ,ਗੈਂਗਸਟਰ ਲੰਡਾ ਸੀ ਮਾਸਟਰਮਾਈਂਡ- DGP ਪੰਜਾਬ

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਬੇਸ਼ੱਕ ਇਸ ਮਾਮਲੇ ਦਾ ਕਾਰਨ ਭਾਵੇਂ ਕੁਝ ਵੀ ਰਿਹਾ ਹੋਵੇ ਪਰ ਹੁਣ ਇਹ ਮਾਮਲਾ ਹੋਰ ਸਿਆਸੀ ਰੰਗ ਲੈਂਦਾ ਨਜ਼ਰ ਆ ਰਿਹਾ ਹੈ। ਇਸ ਪੂਰੇ ਮਾਮਲੇ ਬਾਰੇ ਬਠਿੰਡਾ ਪੁਲਿਸ ਦੇ ਐੱਸਐੱਸਪੀ ਦਾ ਕਹਿਣਾ ਹੈ ਕਿ ਇਹ ਪੁਰਾਣਾ ਮਾਮਲਾ ਹੈ, ਇਸ ਮਾਮਲੇ ਵਿੱਚ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ। 

Related Post