Murder Case: ਸ਼ੱਕੀ ਹਲਾਤਾਂ 'ਚ ਨੌਜਵਾਨ ਦੀ ਮੌਤ, ਮਾਮਲੇ ਦੀ ਜਾਂਚ 'ਚ ਜੁਟੀ ਪੁਲਿਸ

ਬਠਿੰਡਾ ਦੀ ਦੰਗਾ ਪੀੜਿਤ ਕਾਲੌਨੀ 'ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ। ਜਦੋਂ ਇਕ ਨੌਜਵਾਨ ਦੀ ਲਾਸ਼ ਘਰ ਦੇ ਨੇੜੇ ਮਿਲੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਵੱਖ ਵੱਖ ਪਹਿਲੂਆਂ ਤੇ ਕੰਮ ਕੀਤਾ ਜਾ ਰਿਹਾ ਹੈ। ਲੇਖਕ ਨੌਜਵਾਨ ਅਜੇ ਜੋ ਕਿ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਸੀ। ਉਨ੍ਹਾਂ ਦੀ ਮਾਤਾ ਦਾ ਕਹਿਣਾ ਹੈ ਕਿ ਅਜੇ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ।

By  Ramandeep Kaur April 3rd 2023 04:01 PM

ਬਠਿੰਡਾ: ਬਠਿੰਡਾ ਦੀ ਦੰਗਾ ਪੀੜਿਤ ਕਾਲੌਨੀ 'ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ। ਜਦੋਂ ਇਕ ਨੌਜਵਾਨ ਦੀ ਲਾਸ਼ ਘਰ ਦੇ ਨੇੜੇ ਮਿਲੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਵੱਖ ਵੱਖ ਪਹਿਲੂਆਂ ਤੇ ਕੰਮ ਕੀਤਾ ਜਾ ਰਿਹਾ ਹੈ। ਲੇਖਕ ਨੌਜਵਾਨ ਅਜੇ ਜੋ ਕਿ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਸੀ। ਉਨ੍ਹਾਂ ਦੀ ਮਾਤਾ ਦਾ ਕਹਿਣਾ ਹੈ ਕਿ ਅਜੇ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ।

ਬੀਤੀ ਰਾਤ ਆਪਣੇ ਕਿਸੇ ਦੋਸਤ ਨਾਲ ਘਰੋਂ ਗਿਆ ਸੀ। ਇਸ ਦੌਰਾਨ ਅੱਜ ਉਸ ਦੀ ਲਾਸ਼ ਸ਼ੱਕੀ ਹਲਾਤਾਂ 'ਚ ਕੁਆਟਰ ਦੇ ਹੇਠਾਂ ਮਿਲੀ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਨੌਜਵਾਨ ਪੁੱਤਰ ਦਾ ਕਤਲ ਕੀਤਾ ਗਿਆ ਹੈ। ਉਧਰ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੂਰੀ ਕਾਲੋਨੀ 'ਚ ਸਨਸਨੀ ਫੈਲ ਗਈ ਅਤੇ ਵੱਡੀ ਗਿਣਤੀ 'ਚ ਲੋਕ ਘਟਨਾ ਵਾਲੀ ਥਾਂ ਤੇ ਪਹੁੰਚਣੇ ਸ਼ੁਰੂ ਹੋ ਗਏ। ਮੌਕੇ ਤੇ ਪਹੁੰਚੇ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਯਾਦਵਿੰਦਰ ਸਿੰਘ ਅਤੇ ਡੀਐਸਪੀ ਗੁਰਪ੍ਰੀਤ ਸਿੰਘ ਵੱਲੋਂ ਮ੍ਰਿਤਕ ਲੜਕੇ ਦੇ ਪਰਿਵਾਰਿਕ ਮੈਂਬਰਾਂ ਅਤੇ ਉਸਦੇ ਦੋਸਤਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਲਾਸ਼ ਨੂੰ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭੇਜ ਦਿੱਤਾ।

ਡੀਐਸਪੀ ਗੁਰਪ੍ਰੀਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਵੱਲੋਂ ਮ੍ਰਿਤਕ ਲੜਕੇ ਦੇ ਪਰਿਵਾਰਕ ਮੈਂਬਰਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਕੁਝ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਅਜੇ ਕੁਮਾਰ ਦੀ ਮੌਤ ਕਿਸ ਤਰ੍ਹਾਂ ਹੋਈ ਜੇਕਰ ਇਸ ਘਟਨਾ ਵਿਚ ਕਿਸੇ ਦੀ ਭੂਮਿਕਾ ਸਾਹਮਣੇ ਆਈ ਤਾਂ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Rahul Gandhi: ਮਾਣਹਾਨੀ ਮਾਮਲਾ; ਰਾਹੁਲ ਗਾਂਧੀ ਅੱਜ ਸੂਰਤ ਸੈਸ਼ਨ ਕੋਰਟ 'ਚ ਕਰਨਗੇ ਅਪੀਲ

Related Post