ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਨਵੇਂ ਬਣੇ ਬੀਜੇਪੀ ਸੂਬਾ ਮੀਤ ਪ੍ਰਧਾਨ ਦਿਆਲ ਸਿੰਘ ਸੋਢੀ

By  Aarti December 9th 2022 04:49 PM -- Updated: December 9th 2022 04:52 PM

ਮੁਨੀਸ਼ ਗਰਗ (ਬਠਿੰਡਾ, 9 ਦਸੰਬਰ): ਭਾਰਤੀ ਜਨਤਾ ਪਾਰਟੀ ਵੱਲੋਂ ਬੀਤੇ ਦਿਨ ਪਾਰਟੀ ਦੇ ਵਿਸਥਾਰ ਦੇ ਲਈ ਸੂਚੀ ਜਾਰੀ ਕੀਤੀ ਗਈ ਜਿਸ ਵਿੱਚ ਦਿਆਲ ਸਿੰਘ ਸੋਢੀ ਨੂੰ ਸੂਬਾ ਮੀਤ ਪ੍ਰਧਾਨ ਅਤੇ ਦਰਸ਼ਨ ਸਿੰਘ ਨੈਣੇਵਾਲ ਨੂੰ ਬੀਜੇਪੀ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਜੋ ਕਿ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਵਾਹਿਗੁਰੂ ਅੱਗੇ ਪਾਰਟੀ ਅਤੇ ਵਿਸ਼ਵ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।  

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਆਲ ਸਿੰਘ ਸੋਢੀ ਨੇ ਪਾਰਟੀ ਵੱਲੋਂ ਦਿੱਤੇ ਸਨਮਾਨ ਅਤੇ ਪਾਰਟੀ ਦਾ ਧੰਨਵਾਦ ਕਰਦੇ ਹੋਏ ਪਾਰਟੀ ਲਈ ਦਿਨ ਰਾਤ ਇੱਕ ਕਰ ਕੇ ਸੇਵਾ ਕਰਨ ਦਾ ਵਾਅਦਾ ਕੀਤਾ। 

ਦਿਆਲ ਸਿੰਘ ਸੋਢੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਕਾਨੂੰਨ ਵਿਵਸਥਾ ਬਿਲਕੁੱਲ ਵਿਗੜ ਚੁੱਕੀ ਹੈ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੂਬੇ ਵੱਲ ਧਿਆਨ ਨਹੀਂ ਹੈ, ਸਗੋਂ ਉਹ ਪੰਜਾਬ ਨੂੰ ਲਾਵਾਰਿਸ ਛੱਡ ਕੇ ਗੁਜਰਾਤ ਦੀਆਂ ਚੋਣਾਂ ਵਿੱਚ ਲੱਗੇ ਰਹੇ ਹਨ।  

ਬੀਤੇ ਦਿਨ ਆਏ ਚੋਣ ਨਤੀਜਿਆਂ ’ਤੇ ਸੂਬਾ ਮੀਤ ਪ੍ਰਧਾਨ ਨੇ ਕਿਹਾ ਕਿ ਗੁਜਰਾਤ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇਤਿਹਾਸਿਕ ਜਿੱਤ ਪ੍ਰਾਪਤ ਹੋਈ ਹੈ, ਇੱਥੇ ਦੋ ਗੱਲਾਂ ਹੋਈਆਂ ਹਨ ਜਿੱਥੇ ਭਾਜਪਾ ਨੇ ਇਤਿਹਾਸਿਕ ਜਿੱਤ ਹਾਸਲ ਕੀਤੀ ਹੈ ਅਤੇ ਦੂਜੇ ਪਾਰਟੀ ਦੇ ਉਮੀਦਵਾਰਾਂ ਦੀ 172 ਥਾਵਾਂ ’ਤੇ ਜ਼ਮਾਨਤ ਜ਼ਬਤ ਹੋਈ ਹੈ। 

ਦੂਜੇ ਪਾਸੇ ਬੀਜੇਪੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਨੇ ਵੀ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦੇ ਹੋਏ ਆਮ ਆਦਮੀ ਪਾਰਟੀ ਨੂੰ ਘੇਰਿਆ। 

ਇਹ ਵੀ ਪੜੋ: CM ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ

Related Post