ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਨੇ ਸਾੜੀਆਂ ਅਧੂਰੇ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ, ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ

ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵਲੋਂ ਦਸੂਹਾ ਦੇ ਹਾਜੀਪੁਰ ਵਿਖੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਗਾਏ ਅਤੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

By  Aarti January 31st 2023 12:47 PM

ਵਿੱਕੀ ਅਰੋੜਾ (ਹੁਸ਼ਿਆਰਪੁਰ, 31 ਜਨਵਰੀ): ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵਲੋਂ ਦਸੂਹਾ ਦੇ ਹਾਜੀਪੁਰ ਵਿਖੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਗਾਏ ਅਤੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਅਧੂਰੇ ਨੋਟੀਫਿਕੇਸ਼ਨਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। 


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਹਾਜੀਪੁਰ ਦੇ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਪ੍ਰਧਾਨ ਰਮਨ ਕੁਮਾਰ ਨੇ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਨੇ ਉਨ੍ਹਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ। ਸੱਤਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਪਰ ਸੱਤਾ ਸੰਭਾਲਣ ਤੋਂ ਬਾਅਦ ਅਧੂਰੇ ਨੋਟੀਫਿਕੇਸ਼ਨ ਦੀ ਕਾਪੀ ਜਾਰੀ ਕਰ ਉਨ੍ਹਾਂ ਨੂੰ ਮੂਰਖ ਬਣਾ ਦਿੱਤਾ ਗਿਆ। 

ਉਨ੍ਹਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੇ ਹਿਮਾਚਲ ਅਤੇ ਗੁਜਰਾਤ ਦੀਆਂ ਚੌਣਾਂ ਵਿਚ ਵੀ ਪੰਜਾਬ ਦੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਪੂਰੀ ਕਰਨ ਦਾ ਝੂਠਾ ਢਿੰਡੋਰਾ ਪਿਟ ਪੰਜਾਬ ਦੀ ਜਨਤਾ ਅਤੇ ਹਿਮਾਚਲ ਗੁਜਰਾਤ ਦੀ ਜਨਤਾ ਨਾਲ ਵੀ ਇਹ ਮਜ਼ਾਕ ਕੀਤਾ ਹੈ ਜਿਸਦਾ ਫ਼ਲ ਅਗਲੀਆਂ ਚੋਣਾਂ ਵਿਚ ਜਨਤਾ ਇਸ ਝੂਠੀ ਸਰਕਾਰ ਨੂੰ ਦੇਵੇਗੀ। 

ਇਹ ਵੀ ਪੜ੍ਹੋ: ਪੰਜਾਬ ਦੀਆਂ ਵੱਖ-ਵੱਖ ਚਰਚਾਂ ’ਚ ਇਨਕਮ ਟੈਕਸ ਵੱਲੋਂ ਛਾਪਾ, ਖੰਗਾਲੇ ਜਾ ਰਹੇ ਰਿਕਾਰਡ

Related Post