ਅੰਮ੍ਰਿਤਸਰ: ਹਵਾਈ ਅੱਡੇ 'ਤੇ ਦੁਬਈ ਤੋਂ ਆਏ ਯਾਤਰੀ ਕੋਲੋਂ ਇਕ ਕਿਲੋ 516 ਗ੍ਰਾਮ ਸੋਨਾ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਨ੍ਹਾਂ ਨੇ ਵੱਡੀ ਮਾਤਰਾ ’ਚ ਇੱਕ ਵਿਅਕਤੀ ਕੋਲੋਂ ਸੋਨਾ ਬਰਾਮਦ ਕੀਤਾ।

By  Aarti March 13th 2023 04:46 PM -- Updated: March 13th 2023 04:57 PM

ਮਨਿੰਦਰ ਮੋਂਗਾ (ਅੰਮ੍ਰਿਤਸਰ, 13 ਮਾਰਚ): ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਨ੍ਹਾਂ ਨੇ ਵੱਡੀ ਮਾਤਰਾ ’ਚ ਇੱਕ ਵਿਅਕਤੀ ਕੋਲੋਂ ਸੋਨਾ ਬਰਾਮਦ ਕੀਤਾ। 

ਮਿਲੀ ਜਾਣਕਾਰੀ ਮੁਤਾਬਿਕ ਦੁਬਈ ਤੋਂ ਭਾਰਤ ਆਏ ਇੱਕ ਵਿਅਕਤੀ ਦੀ ਤਲਾਸ਼ੀ ਦੌਰਾਨ 13 ਸੋਨੇ ਦੇ ਬਿਸਕੁੱਟ ਬਰਾਮਦ ਹੋਏ ਜੋ ਕਿ 1 ਕਿਲੋ 516 ਗ੍ਰਾਮ ਸੀ। ਜਿਸਦੀ ਕੀਮਤ 86 ਲੱਖ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਕਸਟਮ ਵਿਭਾਗ ਨੇ ਮੁਲਜ਼ਮਾਂ ਖ਼ਿਲਾਫ਼ ਕਸਟਮ ਐਕਟ 1962 ਤਹਿਤ ਕੇਸ ਦਰਜ ਕਰ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਿਆ ਸੀ। ਜਿਵੇਂ ਹੀ ਐਕਸਰੇ ਮਸ਼ੀਨ ਵਿੱਚ ਮੁਲਜ਼ਮਾਂ ਦੇ ਸਮਾਨ ਦੀ ਜਾਂਚ ਕੀਤੀ ਗਈ ਤਾਂ ਬੋਤਲਾਂ ਸਮੇਤ ਸ਼ੱਕੀ ਵਸਤੂਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਗਿਆ। ਸਾਮਾਨ ਨੂੰ ਖੋਲ੍ਹਿਆ ਗਿਆ ਅਤੇ ਸਰੀਰਕ ਤੌਰ 'ਤੇ ਜਾਂਚ ਕੀਤੀ ਗਈ। ਤਾਂ ਪਤਾ ਲੱਗਿਆ ਕਿ ਮੁਲਜ਼ਮ ਸ਼ਰਾਬ ਦੀਆਂ ਬੋਤਲਾਂ ਦੀ ਆੜ ਵਿੱਚ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਇਹ ਵੀ ਪੜ੍ਹੋ: Former MLA Kuldeep Vaid: ਵਿਜੀਲੈਂਸ ਦਾ ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਘਰ ਤੇ ਦਫ਼ਤਰ 'ਤੇ ਛਾਪਾ, ਇਹ ਹੈ ਪੂਰਾ ਮਾਮਲਾ

Related Post