ਬਠਿੰਡਾ ’ਚ ਨਸ਼ੇ ਦੇ ਵਧਦੇ ਮਾਮਲਿਆਂ ਤੋਂ ਪਰੇਸ਼ਾਨ ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ’ਚ ਆਏ ਦਿਨ ਨਸ਼ੇ ਦੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਜਿਸ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨੂੰ ਸਵਾਲਾਂ ਦੇ ਘੇਰੇ ’ਚ ਲਿਆ ਕੇ ਖੜਾ ਕਰ ਦਿੱਤਾ ਹੈ।

By  Aarti March 16th 2023 04:22 PM

ਬਠਿੰਡਾ: ਪੰਜਾਬ ’ਚ ਆਏ ਦਿਨ ਨਸ਼ੇ ਦੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਜਿਸ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨੂੰ ਸਵਾਲਾਂ ਦੇ ਘੇਰੇ ’ਚ ਲਿਆ ਕੇ ਖੜਾ ਕਰ ਦਿੱਤਾ ਹੈ। ਉੱਥੇ ਹੀ ਜੇਕਰ ਬਠਿੰਡਾ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਬਲਰਾਜ ਨਗਰ ਦੇ ਲੋਕਾਂ ਨੇ ਨਸ਼ੇ ਦੇ ਮਾਮਲਿਆਂ ਤੋਂ ਤੰਗ ਪਰੇਸ਼ਾਨ ਹੋ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

ਰੋਸ ਜਾਹਿਰ ਕਰਨ ਵਾਲੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ’ਚ ਪਿਛਲੇ ਲੰਬੇ ਸਮੇਂ ਤੋਂ ਨਸ਼ਾ ਵਿਕ ਰਿਹਾ ਹੈ। ਇਨ੍ਹਾਂ ਹੀ ਨਹੀਂ ਇਲਾਕੇ ਚ ਚੋਰੀ ਦੀਆਂ ਵਾਰਦਾਤਾਂ ਵੀ ਲਗਾਤਾਰ ਵਧ ਰਹੀਆਂ ਹਨ। ਇਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਜਿਸ ਕਾਰਨ ਇਲਾਕੇ ਦੇ ਲੋਕ ਡਰ ਦੇ ਮਾਹੌਲ ’ਚ ਰਹਿਣ ਲਈ ਮਜ਼ਬੂਰ ਹੋਏ ਪਏ ਹਨ। ਇਨ੍ਹਾਂ ਹੀ ਨਹੀਂ ਉਨ੍ਹਾਂ ਨੂੰ ਨਸ਼ੇੜੀਆਂ ਦੁਆਰਾ ਧਮਕੀ ਦਿੱਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਮਾਰ ਦਿੱਤਾ ਜਾਵੇਗਾ ਜੇਕਰ ਕੋਈ ਵੀ ਉਨ੍ਹਾਂ ਦੇ ਖਿਲਾਫ ਬੋਲੇਗਾ। 

ਉੱਥੇ ਹੀ ਦੂਜੇ ਪਾਸੇ ਇਸ ਪੂਰੇ ਮਾਮਲੇ ਨੂੰ ਲੈ ਕੇ ਪੁਲਿਸ ਅਧਿਕਾਰੀ ਜਸਕਰਣ ਸਿੰਘ ਨੇ ਦੱਸਿਆ ਕਿ ਸਾਡੇ ਪਾਸੇ ਤੋਂ ਹਰ ਰੋਜ਼ ਚੈਕਿੰਗ ਕੀਤੀ ਜਾ ਰਹੀ ਹੈ ਜੇਕਰ ਫਿਰ ਵੀ ਅਜਿਹਾ ਕੋਈ ਮਾਮਲਾ ਹੈ ਤਾਂ ਸਾਡੇ ਪਾਸੇ ਤੋਂ ਜਾਂਚ ਪੜਤਾਲ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। 

ਇਹ ਵੀ ਪੜ੍ਹੋ: Attack on Bus Conductor: ਟਿਕਟ ਮੰਗਣ 'ਤੇ ਬੱਸ ਕੰਡਕਟਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Related Post