ਸੀਵਰੇਜ ਦਾ ਗੰਦੇ ਪਾਣੀ ਤੋਂ ਪਰੇਸ਼ਾਨ ਲੋਕਾਂ ਨੇ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ

ਤਲਵੰਡੀ ਸਾਬੋ ਵਿਖੇ ਕਾਲਜ ਰੋੜ ’ਤੇ ਕਈ ਮੁਹੱਲਿਆ ’ਚ ਸੀਵਰੇਜ ਦਾ ਗੰਦਾ ਪਾਣੀ ਭਰਿਆ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰੋਸ ਜਾਹਿਰ ਕੀਤਾ।

By  Aarti January 8th 2023 04:51 PM

ਮੁਨੀਸ਼ ਗਰਗ (ਬਠਿੰਡਾ,8 ਜਨਵਰੀ): ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਸੂਬੇ ’ਚ ਵਿਕਾਸ ਦੇ ਦਾਅਵਿਆਂ ਦੀ ਗੱਲ ਕਰ ਰਹੀ ਹੈ। ਉੱਥੇ ਹੀ ਦੂਜੇ ਪਾਸੇ ਜ਼ਮੀਨੀ ਹਕੀਕਤ ਇਸਦੇ ਉਲਟ ਹੈ। ਸੂਬੇ ’ਚ ਕਈ ਥਾਵਾਂ ’ਚ ਲੋਕਾਂ ਨੂੰ ਨਰਕ ਭਰੀ ਜਿੰਦਗੀ ਜਿਉਣੀ ਪੈ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਕਾਲਜ ਰੋੜ ’ਤੇ ਕਈ ਮੁਹੱਲਿਆ ’ਚ ਸੀਵਰੇਜ ਦਾ ਗੰਦਾ ਪਾਣੀ ਭਰਿਆ ਹੋਇਆ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਇਸੇ ਦੇ ਚੱਲਦੇ ਮੁਹੱਲਾ ਵਾਸੀਆਂ ਨੇ ਇੱਕਠੇ ਹੋ ਕੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੱਸਿਆ ਕਿ ਵਾਰ-ਵਾਰ ਨਗਰ ਕੌਂਸਲ ਅਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ ਹੈ। 

ਮੁਹੱਲਾ ਵਾਸੀਆਂ ਨੇ ਆਪ ਵਿਧਾਇਕਾਂ ਨੂੰ ਕਿਹਾ ਕਿ ਇਹ ਉਹ ਹੀ ਗਲੀਆਂ ਹਨ ਜਿੱਥੇ ਤੁਸੀਂ ਵੋਟਾਂ ਮੰਗਣ ਲਈ ਆਏ ਸੀ ਪਰ ਹੁਣ ਆ ਕੇ ਉਹ ਇਨ੍ਹਾਂ ਦਾ ਹਾਲ ਦੇਖਣ ਅਤੇ ਇਹ ਉਹ ਦੇਖਣ ਕਿ ਕਿਸ ਹਲਾਤਾਂ ਵਿਚ ਉਹ ਰਹਿ ਰਹੇ ਹਨ। ਸਕੂਲ ਜਾਂਦੇ ਹੋਏ ਬੱਚਿਆ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਬਦਲਾਅ ਵਿਚ ਉਨ੍ਹਾਂ ਨੂੰ ਨਰਕ ਦੀ ਜਿੰਦਗੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਮੁਹੱਲਾ ਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਹੱਲ ਨਾ ਹੋਇਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ, ਕੁਝ ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ

Related Post