ਸੜਕ ਦੀ ਖਸਤਾ ਹਾਲਤ ਕਾਰਨ ਲੋਕਾਂ ’ਚ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ, ਕੀਤੀ ਇਹ ਮੰਗ

ਹੁਸ਼ਿਆਰਪੁਰ ਦੇ ਪੁਰਹੀਰਾਂ ਪੁਲਿਸ ਚੌਕੀ ਤੋਂ ਸਿੰਗੜੀਵਾਲਾ ਬਾਈਪਾਸ ਤੱਕ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਸਥਾਨਕ ਲੋਕਾਂ ’ਚ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

By  Aarti January 16th 2023 04:15 PM

ਵਿੱਕੀ ਅਰੋੜਾ (ਹੁਸ਼ਿਆਰਪੁਰ, 16 ਜਨਵਰੀ): ਸ਼ਹਿਰ ਦੇ ਪੁਰਹੀਰਾਂ ਪੁਲਿਸ ਚੌਕੀ ਤੋਂ ਸਿੰਗੜੀਵਾਲਾ ਬਾਈਪਾਸ ਤੱਕ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਸਥਾਨਕ ਲੋਕਾਂ ’ਚ ਸਰਕਾਰ ਅਤੇ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੜਕ ਦੀ ਹਾਲਤ ਖਰਾਬ ਹੋਣ ਕਾਰਨ ਕਾਫੀ ਪਰੇਸ਼ਾਨ ਹਨ। ਜਿਸ ਕਾਰਨ ਲੋਕਾਂ ਨੇ ਸੜਕ ਦੀ ਜਲਦ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਹੈ। 

ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਅਤੇ ਗੁਰਦੁਆਰਾ ਜਾਹਰਾ ਜਹੂਰ ਪਾਤਸ਼ਾਹੀ ਛੇਵੀਂ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਆਉਣ ਵਾਲੀ 24 ਜਨਵਰੀ ਤੋਂ ਗੁਰਦੁਆਰਾ ਸਾਹਿਬ ਚ 3 ਦਿਨਾਂ ਲਈ ਜੋੜ ਮੇਲ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਮੇਲ ’ਚ ਹਰ ਸਾਲ ਹਜ਼ਾਰਾਂ ਦੀ ਤਾਦਾਦ ’ਚ ਸੰਗਤਾਂ ਦੂਰ ਦੁਰਾਡਿਆਂ ਤੋਂ ਨਤਮਸਤਕ ਹੋਣ ਲਈ ਆਉਂਦੀਆਂ ਹਨ। ਪਰ ਪਿਛਲੇ ਲੰਮੇ ਸਮੇਂ ਤੋਂ ਸੜਕ ਦੀ ਖਸਤਾ ਹਾਲਤ ਕਾਰਨ ਜਿੱਥੇ ਰਾਹਗਿਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਕਈ ਵਾਰ ਸੜਕੀ ਹਾਦਸੇ ਵਾਪਰਨ ਕਾਰਨ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਵੀ ਹੋ ਚੁੱਕਾ ਹੈ।  

ਉਨ੍ਹਾਂ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਵਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੇ ਧਿਆਨ ’ਚ ਵੀ ਲਿਆਂਦਾ ਗਿਆ ਸੀ ਅਤੇ ਮੰਤਰੀ ਵਲੋਂ 2 ਦਿਨਾਂ ’ਚ ਕੰਮ ਸ਼ੁਰੂ ਹੋਣ ਦੀ ਗੱਲ ਕਹੀ ਗਈ ਸੀ ਪਰ ਅੱਜ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਸੜਕ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸੜਕ ਦੀ ਨਿਰਮਾਣ ਜੋੜ ਮੇਲ ਤੋਂ ਪਹਿਲਾਂ ਕਰਵਾਇਆ ਜਾਵੇ ਤਾਂ ਜੋ ਸੰਗਤਾਂ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਏ। 

Related Post